National

ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ‘ਚ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਹੁਣ ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਨਾਂ ਵੀ ਸਾਹਮਣੇ ਆਇਆ ਹੈ। ਚਾਰਜਸ਼ੀਟ ਵਿੱਚ ਫਰਜ਼ੀ ਲੈਣ-ਦੇਣ ਦੀ ਸਾਜ਼ਿਸ਼ ਰਚੀ ਗਈ ਸੀ। ਚਾਰਜਸ਼ੀਟ ਮੁਤਾਬਕ ਮਨੀਸ਼ ਸਿਸੋਦੀਆ ਦੇ ਤਤਕਾਲੀ ਸਕੱਤਰ ਸੀ ਅਰਵਿੰਦ ਨੇ ਦੱਸਿਆ ਹੈ ਕਿ ਸਿਸੋਦੀਆ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ਰਾਘਵ ਚੱਢਾ ਵੀ ਮੌਜੂਦ ਸੀ।

Show More

Related Articles

Leave a Reply

Your email address will not be published. Required fields are marked *

Close