National

ਮੋਦੀ ਸਰਕਾਰ ਦੇਸ਼ ‘ਚ ਮਜ਼ਦੂਰਾਂ ਦੀ ਫੌਜ ਕਰ ਰਹੀ ਤਿਆਰ : ਰਾਕੇਸ਼ ਟਿਕੈਤ

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪੰਜਵੇਂ ਪੜਾਅ ਤਹਿਤ 27 ਫਰਵਰੀ ਨੂੰ ਵੋਟਿੰਗ ਹੋਣੀ ਹੈ। ਵੋਟਿੰਗ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰ ਅਤੇ ਸੂਬੇ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧ ਰਹੇ ਹਨ। ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਦੇਸ਼ ‘ਚ ਮਜ਼ਦੂਰਾਂ ਦੀ ਫੌਜ ਤਿਆਰ ਕਰ ਰਹੀ ਹੈ ਅਤੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤੀ ਜਾ ਰਹੀ ਹੈ।

ਸੂਬੇ ਦੀ ਯੋਗੀ ਸਰਕਾਰ ‘ਤੇ ਚੁਟਕੀ ਲੈਂਦਿਆਂ ਟਿਕੈਤ ਨੇ ਕਿਹਾ ਕਿ ਪੂਰੇ ਸੂਬੇ ‘ਚ ਅਵਾਰਾ ਪਸ਼ੂਆਂ ਦੀ ਸਮੱਸਿਆ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਚਰਨ ਕਾਰਨ ਖੇਤੀ ਪਛੜ ਰਹੀ ਹੈ, ਜਿਸ ਕਾਰਨ ਝਾੜ ਵੀ ਘਟਦਾ ਹੈ।

ਚੋਣ ਦੌਰ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਲਗਾਤਾਰ ਕੇਂਦਰ ਅਤੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ, ਉਥੇ ਹੀ ਦੂਜੇ ਪਾਸੇ ਉਹ ਚੋਣਾਵੀ ਬੇਈਮਾਨੀ ਹੋਣ ਦਾ ਖਦਸ਼ਾ ਵੀ ਪ੍ਰਗਟਾ ਰਹੇ ਹਨ। ਹਾਲ ਹੀ ਵਿੱਚ ਟਿਕੈਤ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਜੋ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਹੋਇਆ ਸੀ ਜੇਕਰ ਓਹੀ ਹਾਲਾਤ ਰਿਹਾ ਤਾਂ ਇੰਨ੍ਹਾਂ ਨੂੰ ਕੌਣ ਹਰਾ ਸਕੇਗਾ। ਜਦਕਿ ਜਨਤਾ ਉਨ੍ਹਾਂ (ਭਾਜਪਾ) ਨੂੰ ਵੋਟ ਨਹੀਂ ਦਿੰਦੀ ਹੈ।

Show More

Related Articles

Leave a Reply

Your email address will not be published. Required fields are marked *

Close