Canada

ਵੈਨਕੂਵਰ: ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਪਹੁੰਚਿਆ ਹਸਪਤਾਲ

ਵੈਨਕੂਵਰ: ਇੱਕ ਵਿਅਕਤੀ ਲਈ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਮਹਿੰਗੀ ਪੈ ਗਈ। ਦਰਅਸਲ, ਪਿੱਛਾ ਕਰ ਰਹੀ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਵਿੱਚ ਇੱਕ ਵਿਅਕਤੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਤੇ ਪੁਲਿਸ ਦੀ ਗ੍ਰਿਫ਼ਤ ਤੋਂ ਬਚਦਾ-ਬਚਦਾ ਇਹ ਵਿਅਕਤੀ ਹਸਪਤਾਲ ਪਹੁੰਚ ਗਿਆ। ਹੁਣ ਇਸ ਸ਼ਖ਼ਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਵੈਨਕੂਵਰ ਪੁਲਿਸ ਮੁਤਾਬਕ ਵੀਰਵਾਰ ਦੁਪਹਿਰ ਕਰੀਬ ਦੋ ਵਜੇ, ਡਾਊਨਟਾਊਨ ਈਸਟਸਾਈਡ ਵਿੱਚ ਇੱਕ ਸਰਚ ਵਾਰੰਟ ਦੇ ਸਿਲਸਿਲੇ ’ਚ ਇੱਕ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਸੀ। ਇਸੇ ਦੌਰਾਨ ਕਥਿਤ ਤੌਰ ’ਤੇ ਇੱਕ ਵਿਅਕਤੀ ਨੇ ਬਚਣ ਲਈ ਤੀਜੀ ਮੰਜ਼ਿਲ ਦੀ ਖਿੜਕੀ ਵਿਚੋਂ ਛਾਲ ਮਾਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close