Punjab

ਖਰੜ ਦੇ ਸਰਕਾਰੀ ਦਫਤਰ ’ਚ ਮਹਿਲਾ ਡਰੱਗ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ

ਖਰੜ ਸਥਿਤ ਸਿਹਤ ਵਿਭਾਗ ਦੇ ਫ਼ੂਡ ਐਂਡ ਡਰੱਗ ਐਡਮਿਨੀਸਟ੍ਰੇਟਰ ਦਫ਼ਤਰ ਚ ਸ਼ੁੱਕਰਵਾਰ ਨੂੰ ਮਹਿਲਾ ਡਰੱਗ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਨੇ ਇਸ ਤੋਂ ਬਾਅਦ ਖੁੱਦ ਨੂੰ ਵੀ ਗੋਲੀ ਮਾਰ ਕੇ ਖੁੱਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਇੰਸਪੈਕਟਰ ਨੇਹਾ ਸ਼ੋਰੀ (Neha Shoree) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਕ ਦਫ਼ਤਰ ਅੰਦਰ ਵੜਿਆ ਤੇ ਉਸਨੇ ਅੰਦਰ ਆਉਂਦਿਆਂ ਹੀ ਇੰਸਪੈਕਟਰ ਨੇਹਾ ਸ਼ੋਰੀ ਨੂੰ ਗੋਲੀ ਮਾਰ ਦਿੱਤੀ ਜਦਕਿ ਇਸ ਦੇ ਨਾਲ ਹੀ ਉਸ ਨੇ ਖੁੱਦ ਨੂੰ ਵੀ ਗੋਲੀ ਮਾਰ ਲਈ। ਬੁਰੀ ਤਰ੍ਹਾਂ ਜ਼ਖ਼ਮੀ ਮਹਿਲਾ ਇੰਸਪੈਕਟਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਜਦਕਿ ਗੋਲੀ ਮਾਰਨ ਵਾਲੇ ਵਿਅਕਤੀ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।
ਕਤਲਕਾਂਡ ਦੇ ਕਾਰਨਾਂ ਦਾ ਹਾਲੇ ਨਹੀਂ ਪਤਾ ਚੱਲ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਨੇਹਾ ਸ਼ੋਰੀ ਵਿਆਹੀ ਹੋਈ ਸੀ ਤੇ ਉਸਦੀ ਇਕ ਧੀ ਵੀ ਹੈ।

Show More

Related Articles

Leave a Reply

Your email address will not be published. Required fields are marked *

Close