Punjab

ਤਰਨ ਤਾਰਨ ’ਚ ਇਹਿਤਾਸਕ ਦਰਸ਼ਨ ਡਿਊੜੀ ਢਾਹੀ, ਸੰਗਤਾਂ ’ਚ ਰੋਹ

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਚ ਬਣੀਆਂ ਇਤਿਹਾਸਕ ਦਰਸ਼ਨ ਡਿਊੜੀ ਨੂੰ ਕਾਰਸੇਵਾ ਵਾਲਿਆਂ ਵੱਲੋਂ ਢਾਹ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖਤ ਨੋਟਿਸ ਲੈਂਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਇਸ ਦੀ ਜਾਂਚ ਕਰੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਅਤੇ ਗੁਰਮੀਤ ਸਿੰਘ ਥੂਹ ਸ਼ਾਮਲ ਹਨ।
ਐਸਜੀਪੀਸੀ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਉੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵਲੋਂ ਕਾਰ ਸੇਵਾ ਵਾਲੇ ਬਾਬਿਆਂ ਪਾਸੋਂ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੈਨੇਜਰ ਦੀ ਇਸ ਆਪਣੀ ਮਰਜ਼ੀ ਨਾਲ ਕੀਤੀ ਗਈ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਗਿਆ ਹੈ ਕਿ ਬਾਬਾ ਜਗਤਾਰ ਸਿੰਘ ਨੂੰ ਜਾਰੀ ਹੋਈਆਂ ਕਾਰ ਸੇਵਾ ਦੀਆਂ ਸਾਰੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।
ਮੌਜੂਦ ਸੰਗਤਾਂ ਨੇ ਕਿਹਾ ਕਿ ਸ਼ਨੀਵਾਰ ਦੀ ਰਾਤ ਨੂੰ ਕਰੀਬ 300 ਤੋਂ 400 ਬੰਦਿਆਂ ਨੇ ਇਤਿਹਾਸਕ ਡਿਊਢੀਆਂ ਨੂੰ ਤੋੜ ਦਿੱਤਾ ਹੈ। ਸੰਗਤਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਤੇਜਧਾਰਾਂ ਹਥਿਆਰਾਂ ਨਾਲ ਲੈਸ ਆਦਮੀਆਂ ਨੇ ਇਤਿਹਾਸਕ ਡਿਊੜੀ ਨੂੰ ਢਾਹ ਦਿੱਤਾ। ਇਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Close