Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਲਰ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਰਸਮੀ ਸ਼ੁਰੂਆਤ ਕੀਤੀ ਗਈ। ਇਹ ਸੇਵਾ Uinted Sikh Misison USA ਵੱਲੋਂ ਕਰਵਾਈ ਜਾ ਰਹੀ ਹੈ। ਅਰਦਾਸ ਮਗਰੋਂ ਸੋਲਰ ਪਲਾਂਟ ਲਗਾਉਣ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਛੇਤੀ ਹੀ ਪਾਵਨ ਅਸਥਾਨ ਤੇ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਕਿ ਸਰਕਾਰ ਨੇ ਕਿਸੇ ਖੁੱਲੀ ਥਾਂ ‘ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਤਲਾਣੀ ਸਾਹਿਬ ਵਿਖੇ ਵੱਡਾ ਸੋਲਰ ਪਲਾਂਟ ਲਗਾਉਣ ਦੇ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ‘ਤੇ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਹ ਸੋਲਰ ਪਲਾਟ 700 ਕਿਲੋ ਵਾਟ ਦਾ ਹੋਵੇਗਾ।

Show More

Related Articles

Leave a Reply

Your email address will not be published. Required fields are marked *

Close