International

ਭਾਰਤੀ ਮੂਲ ਦੀ ਵਕੀਲ ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ

ਸੈਕਰਾਮੈਂਟੋ  (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੀ ਵਕੀਲ 32 ਸਾਲਾ ਰਮਈਆ ਜਵਾਹਰ ਕੁਡੇਕਾਲੂ ਜਿਸ ਦਾ ਭਾਰਤ ਵਿਚ ਪਿਛੋਕੜ ਬੇਂਗਲੂਰੂ ਨਾਲ ਜੁੜਿਆ ਹੋਇਆ ਹੈ, ਨੂੰ ਨਿਊਯਾਰਕ ਸਿਟੀ ਬਾਰ ਦੀ ਮਾਨਵੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਪਿਛੋਕੜ ਦੀ ਜਾਂਚ ਪੜਤਾਲ ਉਪਰੰਤ ਮੈਨੂੰ ਕਮੇਟੀ ਲਈ ਨਾਮਜ਼ਦ ਕੀਤਾ ਗਿਆ ਸੀ ਤੇ ਮੈਨੂੰ ਬੇਹੱਦ ਖੁਸ਼ੀ ਹੈ ਕਿ ਮੇਰੀ ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਚੇਅਰਪਰਸਨ ਵਜੋਂ ਪੁਸ਼ਟੀ ਕਰ ਦਿੱਤੀ ਗਈ ਹੈ। ਇਹ ਪਹਿਲੀ ਵਾਰ ਹੈ ਕਿ ਇਕ ਗੈਰ ਗੋਰੀ ਨੌਜਵਾਨ ਔਰਤ ਨੂੰ ਇਸ ਅੁਹੱਦੇ ਲਈ ਚੁਣਿਆ ਗਿਆ ਹੈ। ਉਨਾਂ ਕਿਹਾ ਕਿ ਉਹ ਆਪਣਾ ਨਵਾਂ ਕੰਮ ਤੇ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ।

Show More

Related Articles

Leave a Reply

Your email address will not be published. Required fields are marked *

Close