Punjab

ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਵਧਾਇਆ : ਮਜੀਠੀਆ

ਸ਼ਨੀਵਾਰ ਨੂੰ ਬਿਕਰਮਜੀਤ ਮਜੀਠੀਆ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰ ਭੁਪਿੰਦਰ ਸਿੰਘ ਹਨੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ। ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ। ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਭੁਪਿੰਦਰ ਸਿੰਘ ਹਨੀ ਅਤੇ CM ਚੰਨੀ ਦੀਆਂ ਕਈ ਤਸਵੀਰਾਂ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੂੰ ਘੇਰਿਆ ਹੈ। ਮਜੀਠੀਆ ਨੇ ਰੇਡ ਤੋਂ 2 ਦਿਨ ਪਹਿਲਾਂ ਦੀ ਇੱਕ ਵੀਡੀਓ ਜਾਰੀ ਕਰ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਵਧਾਇਆ ਹੈ। ਮਜੀਠੀਆ ਨੇ ਕਿਹਾ ਕਿ ਭੁਪਿੰਦਰ ਹਨੀ CM ਚੰਨੀ ਦਾ ਖਾਸ ਹੈ। ਮਜੀਠੀਆ ਨੇ ਪੁੱਛਿਆ ਕਿ ਸਰਕਾਰ ਭੁਪਿੰਦਰ ਹਨੀ ‘ਤੇ ਇੰਨੀ ਮਿਹਰਬਾਨ ਕਿਉਂ ਹੈ ? CM ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ CM ਨੇ ਹੀ ਹਨੀ ਨੂੰ ਸਰਕਾਰੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਨੀ ਤੇ ਮਨੀ ਦੇ ਕੰਮ ਨੂੰ ਚੰਨੀ ਵੱਲੋਂ ਸ਼ਹਿ ਦਿੱਤੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਅਜੇ ਖੁਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕ ਅਜੇ ਤਾ ਇਹ ਟ੍ਰੇਲਰ ਹੈ ਫਿਲਮ ਤਾਂ ਅਜੇ ਬਾਕੀ ਹੈ।

Show More

Related Articles

Leave a Reply

Your email address will not be published. Required fields are marked *

Close