National

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਦਾ ਹੋਇਆ ਦੇਹਾਂਤ

ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਕਾਂਗਰਸੀ ਨੇਤਾ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸੀ। ਉਨ੍ਹਾਂ ਨੇ ਸਵੇਰੇ 3 ਵੱਜ ਕੇ 40 ਮਿੰਟ ’ਤੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ਵਿਚ ਆਖਰੀ ਸਾਹ ਲਏ। ਇੱਥੇ ਉਹ ਕਰੀਬ ਦੋ ਮਹੀਨੇ ਤੋਂ ਭਰਤੀ ਸਨ। ਸੋਮਵਾਰ ਨੂੰ ਉਨ੍ਹਾਂ ਸਾਹ ਲੈਣ ਵਿਚ ਤਕਲੀਫ਼ ਸੀ ਜਿਸ ਤੋਂ ਬਾਅਦ ਉਨ੍ਹਾਂ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ।

ਵੀਰਭੱਦਰ ਸਿੰਘ ਨੂੰ ਦੋ ਵਾਰ ਕੋਰੋਨਾ ਹੋਇਆ। ਪਹਿਲੀ ਵਾਰ 12 ਅਪੈ੍ਰਲ ਅਤੇ ਦੂਜੀ ਵਾਰ 11 ਜੂਨ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ। ਇੱਕ ਦਿਨ ਪਹਿਲਾਂ ਹੀ ਬੁਧਵਾਰ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਨੇ ਕਿਹਾ ਸੀ ਕਿ ਵੀਰਭੱਦਰ ਸਿੰਘ ਦੀ ਹਾਲਤ ਗੰਭੀਰ, ਲੇਕਿਨ ਸਥਿਰ ਬਣੀ ਹੋਈ ਹੈ। ਵੀਰਭੱਦਰ ਸਿੰਘ ਦਾ ਜਨਮ 23 ਜੂਨ 1934 ਨੂੰ ਹੋਇਆ। ਉਨ੍ਹਾਂ ਦੇ ਪਿਤਾ ਪਦਮ ਸਿੰਘ ਬੁਸ਼ਹਿਰ ਰਿਆਸਤ ਦੇ ਰਾਜਾ ਸੀ।

Show More

Related Articles

Leave a Reply

Your email address will not be published. Required fields are marked *

Close