National

ਸੜਕਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਅਣਪਛਾਤਿਆਂ ਨੇ ਗੱਡੀਆਂ ਚੜ੍ਹਾਅ ਦਿੱਤੀਆਂ

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਅਣਪਛਾਤਿਆਂ ਨੇ ਕਥਿਤ ਤੌਰ ’ਤੇ ਗੱਡੀਆਂ ਚੜ੍ਹਾਅ ਦਿੱਤੀਆਂ। ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਬੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਘਟਨਾ ਵਿੱਚ ਘੱਟੋ ਘੱਟ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ ਅਤੇ ਐੱਸਕੇਐੱਮ ਆਗੂ ਤਜਿੰਦਰ ਸਿੰਘ ਵਿਰਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ ਅੱਜ ਕਿਸਾਨਾ ਨੇ ਸਵੇਰ ਤੋਂ ਕਿਸਾਨਾਂ ਨੇ ਪਿੰਡ ਤਿਕੁਨੀਆ ਵਿੱਚ ਹੈਲੀਪੈਡ ਉੱਤੇ ਕਬਜ਼ਾ ਕਰ ਲਿਆ ਸੀ। ਪਤਾ ਲੱਗਿਆ ਹੈ ਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਇਸ ਦੌਰਾਨ ਗ਼ਾਜ਼ੀਪੁਰ ਬਾਰਡਰ ’ਤੇ ਕਿਸਾਨ ਨੇਤਾ ਜਗਤਾਰ ਸਿੰਘ ਬਾਜਵਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਕਿਸਾਨ ਪ੍ਰਦਰਸ਼ਨ ਕਰਨ ਮਗਰੋਂ ਵਾਪਸ ਜਾ ਰਹੇ ਸਨ ਤਾਂ ਉਨ੍ਹਾਂ ’ਤੇ ਗੱਡੀਆਂ ਚੜ੍ਹਾਈਆਂ ਗਈਆਂ।

Show More

Related Articles

Leave a Reply

Your email address will not be published. Required fields are marked *

Close