Uncategorized

ਕੈਨੇਡਾ ਸੰਸਦ ਦਾ ਵਿਸ਼ੇਸ਼ ਇਜਲਾਸ ਅੱਜ

ਕੋਰੋਨਾਵਾਇਰਸ ‘ਤੇ ਕਾਬੂ ਪਾਉਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੈਨੇਡਾ ਸੰਸਦ ਦਾ ਵਿਸ਼ੇਸ਼ ਇਜਲਾਸ ਅੱਜ ਬੁਲਾਇਆ ਗਿਆ ਹੈ। ਸੰਸਦ ਦਾ ਇਹ ਵਿਸ਼ੇਸ਼ ਇਜਲਾਸ ਮੰਗਲਵਾਰ ਨੂੰ ਚਾਰ ਕੁ ਘੰਟਿਆਂ ਦਾ ਹੋਵੇਗਾ, ਜਿਸ ਵਿਚ ਕੋਰੋਨਾ ਵਾਇਰਸ ਰਾਹਤ ਪੈਕੇਜ ਪਾਸ ਕੀਤੇ ਜਾਣਗੇ। ਇਸੇ ਦੌਰਾਨ ਕੈਨੇਡੀਅਨ ਉਲੰਪਿਕ ਕਮੇਟੀ ਵਲੋਂ 24 ਜੁਲਾਈ ਨੂੰ ਜਾਪਾਨ ‘ਚ ਸ਼ੁਰੂ ਹੋਣ ਵਾਲੀਆਂ ਉਲੰਪਿਕ ਖੇਡਾਂ ‘ਚ ਕੈਨੇਡਾ ਦੇ ਖਿਡਾਰੀ ਨਾ ਭੇਜਣ ਦਾ ਐਲਾਨ ਕਰ ਦਿੱਤਾ ਹੈ। ਕਾਰੋਬਾਰ ਠੱਪ ਹੋਣ ਕਾਰਨ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀਆਂ ਵੀ ਖਬਰਾਂ ਹਨ। ਜਸਟਿਨ ਟਰੂਡੋ ਵਲੋਂ ਬੇਨਤੀ ਕੀਤੀ ਗਈ ਹੈ ਕਿ ਇਸ ਵਾਇਰਸ ‘ਤੇ ਕਾਬੂ ਪਾਉਣ ਲਈ ਆਮ ਲੋਕਾਂ ਦੇ ਸਹਿਯੋਗ ਦੀ ਬੇਹੱਦ ਜ਼ਰੂਰ ਹੈ।

Show More

Related Articles

Leave a Reply

Your email address will not be published. Required fields are marked *

Close