Punjab

ਕਾਂਗਰਸ ਹਾਈਕਮਾਨ ਭੁਲੱਥ ਤੋ ਕਾਂਗਰਸੀ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਲ ਇੰਡੀਆ ਕਿਸਾਨ ਕਾਂਗਰਸ ਦਾ ਬਣਾਇਆ ਚੇਅਰਮੈਨ

ਭੁਲੱਥ (ਅਜੈ  ਗੋਗਨਾ)— ਹਲਕਾ ਭੁਲੱਥ ਤੋਂ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਾਈਕਮਾਂਡ ਨੇ ਸੁਖਪਾਲ ਸਿੰਘ  ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਹਾਈਕਮਾਂਡ ਵੱਲੋਂ ਜਾਰੀ ਇਕ ਪੱਤਰ ’ਚ ਦਿੱਤੀ ਗਈ ਹੈ। ਹਾਈਕਮਾਂਡ ਵੱਲੋਂ ਕਾਂਗਰਸ ਦੇ ਜਨਰਲ ਸੈਕਟਰੀ ਕੇ. ਸੀ. ਵੇਣੂਗੋਪਾਲ ਨੇ ਇਹ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।ਦੇਸ਼ ਪੱਧਰ ਦੀ ਇਹ ਨਿਯੁੱਕਤੀ ਤੇ ਸਃ ਖਹਿਰਾ ਨੇ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆਂ ਗਾਂਧੀ ਅਤੇ ਸਮੂੰਹ ਪਾਰਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ੁੰਮੇਵਾਰੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾ ਦੀ ਰਾਖੀ ਕਰਨ ਲਈ ਦਿੱਤੀ ਗਈ ਹੈ। ਜੋ ਮੈ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਂ ਸਕਾਂ| ਖਹਿਰਾ ਨੇ  ਵਿਸ਼ਵ ਵਾਰ ਤੋ ਮੁਬਾਰਕਬਾਦ ਦੇਣ ਵਾਲਿਆਂ ਸੱਜਣਾਂ ਦਾ ਵੀ ਧੰਨਵਾਦ ਕੀਤਾ।
Show More

Related Articles

Leave a Reply

Your email address will not be published. Required fields are marked *

Close