Punjab

ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੁਲਿਸ ਨੇ ਬਰਾਮਦ ਕੀਤੀ 5 ਕਿਲੋ RDX

ਅੰਮ੍ਰਿਤਸਰ ਦੇ ਧਨੌਆ ਕਲਾਂ ਵਿਚ ਪੁਲਿਸ ਨੇ 5 ਕਿਲੋ ਆਰ. ਡੀ.ਐਕਸ ਬਰਾਮਦ ਕੀਤੀ ਹੈ। RDX ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾ ਲਿਆ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਪੁਲਿਸ ਵੱਲੋਂ ਨਾਕਾਮ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਇਲਾਕੇ ਦੀ ਪੂਰੀ ਤਰ੍ਹਾਂ ਤੋਂ ਘੇਰਾਬੰਦੀ ਕਰ ਲਈ ਗਈ ਹੈ। ਸਥਾਨਕ ਪੁਲਿਸ ਤੇ ਐੱਸ. ਟੀ. ਐੱਫ. ਦੀ ਫੋਰਸ ਨੇ ਇਲਾਕੇ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੰਬ ਨਿਰੋਧਕ ਦਸਤੇ ਵੱਲੋਂ ਬੰਬ ਨੂੰ ਡਿਫਿਊਜ਼ ਕਰ ਦਿੱਤਾ ਗਿਆ ਹੈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ਉਤੇ ਪੁੱਜ ਚੁੱਕੇ ਹਨ ਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਗੌਰਤਲਬ ਹੈ ਕਿ ਪੰਜਾਬ ਵਿਚ 14 ਜਨਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਚੋਣਾਂ ਤੋਂ ਪਹਿਲਾਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਸੁਰੱਖਿਆ ਬਲ ਵੀ ਪੂਰੀ ਤਰ੍ਹਾਂ ਤੋਂ ਚੌਕਸ ਹੈ ਤੇ ਅਜਿਹੀਆਂ ਗਤੀਵਿਧੀਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close