National

ਸਰਸਵਤੀ ਵਿਹਾਰ ਕੇਸ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ

ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਸੱਜਣ ਕੁਮਾਰ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ ਕਿਉਂਕਿ ਉਹ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪਾਸਪੋਰਟ ਸੌਂਪਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸੱਜਣ ਕੁਮਾਰ ਨੂੰ ਸਬੂਤਾਂ ਨਾਲ ਛੇੜਛਾੜ ਨਾ ਕਰਨ ਅਤੇ ਗਵਾਹਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
19 ਅਪ੍ਰੈਲ ਨੂੰ ਇਸਤਗਾਸਾ ਪੱਖ ਦੇ 2 ਗਵਾਹਾਂ ਸਰਬਜੀਤ ਸਿੰਘ ਬੇਦੀ ਅਤੇ ਦਲੀਪ ਕੁਮਾਰ ਓਹਰੀ ਨੇ ਆਪਣੇ ਬਿਆਨ ਦਰਜ ਕਰਵਾਏ ਸਨ। ਅਦਾਲਤ ਵਿੱਚ 93 ਸਾਲਾ ਗਵਾਹ ਡੀਕੇ ਅਗਰਵਾਲ ਦੇ ਬਿਆਨ ਦੀ ਸੀਲਬੰਦ ਕਾਪੀ ਪੇਸ਼ ਕੀਤੀ ਗਈ। ਅਗਰਵਾਲ ਦਾ ਬਿਆਨ ਮੈਟਰੋਪੋਲੀਟਨ ਮੈਜਿਸਟ੍ਰੇਟ, ਕੜਕੜਡੂਮਾ ਅਦਾਲਤ ਦੇ ਸਾਹਮਣੇ ਦਰਜ ਕੀਤਾ ਗਿਆ। ਅਦਾਲਤ ਨੇ ਬੀਤੀ 29 ਮਾਰਚ ਨੂੰ ਡੀਕੇ ਅਗਰਵਾਲ ਦੀ ਬਿਮਾਰੀ ਅਤੇ ਬੁਢਾਪੇ ਨੂੰ ਦੇਖਦਿਆਂ ਉਨ੍ਹਾਂ ਦੇ ਘਰ ਜਾ ਕੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਸਨ।

Show More

Related Articles

Leave a Reply

Your email address will not be published. Required fields are marked *

Close