National
ਜੰਮੂ ਕਸ਼ਮੀਰ : ਸ਼ੋਪੀਆਂ ’ਚ ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ
ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ। ਆਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤ ਸੂਚਨਾ ਦੇ ਆਧਾਰ ਉਤੇ ਰਾਸ਼ਟਰੀ ਰਾਈਫਲ (ਆਰਆਰ), ਸੂਬਾ ਪੁਲਿਸ ਦੇ ਵਿਸ਼ੇਸ਼ ਮੁਹਿੰਮ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਾਂਝੇ ਤੌਰ ਉਤੇ ਸ਼ੋਪੀਆਂ ਦੇ ਗਹੰਦ ਪਿੰਡ ਵਿਚ ਸ਼ਨੀਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਦੇ ਜਵਾਨ ਜਦੋਂ ਪਿੰਡ ਵਿਚ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ, ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਜਿਸ ਵਿਚ ਦੋ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਮੁਕਾਬਲੇ ਵਾਲੀ ਥਾਂ ਦੇ ਨੇੜੇ ਸਥਿਤ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਤੈਨਾਤ ਕੀਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੀ ਅਫਵਾਹ ਨੂੰ ਫੈਲਾਉਣ ਤੋਂ ਰੋਕਣ ਲਈ ਇਸ ਖੇਤਰ ਵਿਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ।