EntertainmentPunjab

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਦਾ ਮਾਮਲਾ ਭੱਖਿਆ

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਿਤਾਭ ਬੱਚਨ ਤੋਂ ਦੋ ਕਰੋੜ ਰੁਪਏ ਦਾਨ ਲੈਣ ਨਾਲ ਸਿੱਖ ਪੰਥ ’ਚ ਵਿਵਾਦ ਪੈਦਾ ਹੋ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖ-ਵੱਖ ਸਿੱਖ ਸੰਗਠਨਾਂ ਨੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੋਂ ਮੰਗ ਕੀਤੀ ਹੈ ਕਿ ਸਿੱਖ ਕੌਮ ਤੋਂ ਉਹ ਮਾਫੀ ਮੰਗਣ ਤੇ ਅਮਿਤਾਭ ਬੱਚਨ ਤੋਂ ਦਾਨ ਲਈ ਰਕਮ ਤੁਰੰਤ ਮੋੜੀ ਜਾਵੇ, ਨਹੀਂ ਤਾਂ ਕੌਮ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਨੇ ਕੁਝ ਦਿਨ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋਕਾਂ ਦੀ ਸਹੂਲਤ ਲਈ ਸਥਾਪਤ ਕੀਤੇ ਕੋਵਿਡ ਕੇਅਰ ਸੈਂਟਰ ਲਈ ਦੋ ਕਰੋੜ ਰੁਪਏ ਦਾਨ ਦਿੱਤੇ ਸਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅਮਿਤਾਭ ਬੱਚਨ ਤੋਂ ਦਾਨ ਲੈ ਕੇ ਦਿੱਲੀ ਦੰਗਿਆਂ ਦੇ ਪ੍ਰਭਾਵਿਤ ਪਰਿਵਾਰਾਂ ਦੇ ਜ਼ਖਮਾਂ ਨੂੰ ਮੁੜ ਛਿੱਲਿਆ ਗਿਆ ਹੈ। ਇਸ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close