Punjab

ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗੇ, ਅੰਤਿਮ ਅਰਦਾਸ 4 ਮਈ ਨੂੰ

ਲੰਬੀ,- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਬਾਦਲ ਪਰਿਵਾਰ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗੇ। ਸ੍ਰੀ ਬਾਦਲ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀਆਂ ਧੀਆਂ ਹਰਕੀਰਤ ਕੌਰ, ਗੁਰਲੀਨ ਕੌਰ ਅਤੇ ਪੁੱਤਰ ਅਨੰਤਵੀਰ, ਪ੍ਰਨੀਤ ਕੌਰ, ਉਸ ਦੇ ਪਤੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਪੁੱਤਰ ਜੈ, ਭਤੀਜਾ ਮਨਪ੍ਰੀਤ ਬਾਦਲ, ਉਨ੍ਹਾਂ ਦਾ ਪੁੱਤਰ ਅਰਜੁਨ ਅਤੇ ਬੇਟੀ ਰੀਆ ਫੁੱਲ ਚੁਗਣ ਵਾਲਿਆਂ ’ਚ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ, ਮਨਪ੍ਰੀਤ ਬਾਦਲ ਦੀ ਪਤਨੀ ਵੀਨੂੰ ਬਾਦਲ, ਬਿਕਰਮ ਸਿੰਘ ਮਜੀਠੀਆ, ਮੇਜਰ ਭੁਪਿੰਦਰ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਬਾਦਲ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਤੇ ਹੋਰ ਹਾਜ਼ਰ ਸਨ। ਸ੍ਰੀ ਬਾਦਲ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਵਿੱਚ ਹੋਵੇਗਾ।

Show More

Related Articles

Leave a Reply

Your email address will not be published. Required fields are marked *

Close