Punjab

ਵਿਸਾਖੀ ਤੇ ਅੰਬੇਡਕਰ ਜਯੰਤੀ ਦੀ ਪੂਰੇ ਦੇਸ਼ ਵਿੱਚ ਧੂਮ

ਵਿਸਾਖੀ ਮੌਕੇ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਅਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਰਵਾਇਤੀ ਸ਼ਰਧਾ ਤੇ ਜੋਸ਼ੋ–ਖ਼ਰੋਸ਼ ਨਾਲ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ। ਸ਼ਰਧਾਲੂਆਂ ਨੇ ਸਰੋਵਰਾਂ ਵਿੱਚ ਇਸ਼ਨਾਨ ਕੀਤਾ ਤੇ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ।
ਅੱਜ ਅੰਬੇਡਕਰ ਜਯੰਤੀ ਵੀ ਬਹੁਤ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਇੰਝ ਵਿਸਾਖੀ ਤੇ ਅੰਬੇਡਕਰ ਜਯੰਤੀ ਦੀ ਧੂਮ ਪੂਰੇ ਦੇਸ਼ ਵਿੱਚ ਹੈ।
ਬ੍ਰਿਟਿਸ਼ ਹਕੂਮਤ ਦੌਰਾਨ ਵਿਸਾਖੀ ਦੇ ਦਿਹਾੜੇ ਜੱਲ੍ਹਿਆਂਵਾਲਾ ਬਾਗ਼ ਵਿਖੇ 1919 ’ਚ ਵਾਪਰੇ ਖ਼ੂਨੀ ਸਾਕੇ ਦੇ 100 ਵਰ੍ਹੇ ਮੁਕੰਮਲ ਹੋਣ ਕਾਰਨ ਇਸ ਵਾਰ ਖਿੱਚ ਦਾ ਕੇਂਦਰ ਜੱਲ੍ਹਿਆਂਵਾਲਾ ਬਾਗ਼ ਬਣਿਆ ਰਿਹਾ। ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਇਸ ਮੌਕੇ ਵਿਸ਼ੇਸ਼ ਸਮਾਰੋਹ ਰੱਖੇ ਗਏ ਸਨ।
ਕੇਂਦਰ ਸਰਕਾਰ ਦੀ ਤਰਫ਼ੋਂ ਉੱਪ–ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨੇ ਜੱਲ੍ਹਿਆਂਵਾਲਾ ਬਾਗ਼ ਦੀ ਯਾਦ ਵਿੱਚ ਇੱਕ ਡਾਕ–ਟਿਕਟ ਤੇ ਵਿਸ਼ੇਸ਼ ਸਿੱਕਾ ਜਾਰੀ ਕੀਤਾ। ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਤੇ ਹੋਰ ਸੂਬਾਈ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹੇ।

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਜੱਲ੍ਹਿਆਂਵਾਲਾ ਬਾਗ਼ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

Show More

Related Articles

Leave a Reply

Your email address will not be published. Required fields are marked *

Close