Punjab

ਸਿੱਖ ਭਾਈਚਾਰੇ ਲਈ ਖ਼ੁਸ਼ਖ਼ਬਰੀ, ਚੰਡੀਗੜ੍ਹ ‘ਚ ਆਨੰਦ ਕਾਰਜ ਐਕਟ ਲਾਗੂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ‘ਚ ਰਹਿ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਨੰਦ ਮੈਰਿਜ ਐਕਟ-1909 ਨੂੰ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਆਨੰਦ ਮੈਰਿਜ ਐਕਟ-1909 ਵਿੱਚ ਰਜਿਸਟ੍ਰੇਸ਼ਨ ਲਈ 15 ਮਾਰਚ 2023 ਤੋਂ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2018 ਨੂੰ ਲਾਗੂ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰੀਆ ਨੇ 22 ਫਰਵਰੀ 2023 ਨੂੰ ਚੰਡੀਗੜ੍ਹ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਆਨੰਦ ਮੈਰਿਜ ਐਕਟ 2018 ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਇਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ, ਜਿਸ ਵਿੱਚ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਵਿੱਚ ਸਹਿਮਤੀ ਬਣੀ ਸੀ। ਹੁਣ ਤੱਕ ਹਿੰਦੂ ਮੈਰਿਜ ਐਕਟ ਤਹਿਤ ਹੀ ਚੰਡੀਗੜ੍ਹ ਵਿੱਚ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਹੁੰਦੀ ਰਹੀ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਲੋਕ ਆਨੰਦ ਮੈਰਿਜ ਐਕਟ-1909 ਤਹਿਤ ਰਜਿਸਟਰਡ ਰੀਤੀ-ਰਿਵਾਜਾਂ ਮੁਤਾਬਕ ਆਪਣੇ ਵਿਆਹ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਹੋਰ ਵਸਨੀਕ ਵੀ ਇਸ ਐਕਟ ਤਹਿਤ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਮੁਤਾਬਕ ਹੋਇਆ ਹੈ।

 

Show More

Related Articles

Leave a Reply

Your email address will not be published. Required fields are marked *

Close