Punjab

​​​​​​​ਗਿ. ਰਾਜਿੰਦਰ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਐਕਟਿੰਗ ਜੱਥੇਦਾਰ ਨਿਯੁਕਤ

ਸਿੱਖ ਪੰਥ ਦੇ ਪੰਜ ਤਖ਼ਤ ਸਾਹਿਬਾਨ ਵਿਚੋਂ ਇੱਕ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਨੇ ਅੱਜ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਦਿਆਂ ਗਿਆਨੀ ਰਾਜਿੰਦਰ ਸਿੰਘ ਨੂੰ ਤਖ਼ਤ ਸਾਹਿਬ ਦਾ ਐਕਟਿੰਗ ਜੱਥੇਦਾਰ ਨਿਯੁਕਤ ਕਰ ਦਿੱਤਾ। ਬੋਰਡ ਦੀ ਮੀਟੰਗ ਵਿੱਚ ਪਹਿਲਾਂ ਅੱਜ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਤੇ ਫਿਰ ਨਵੀਂ ਨਿਯੁਕਤੀ ਕੀਤੀ ਗਈ।ਚੇਤੇ ਰਹੇ ਕਿ ਕੁਝ ਦੋਸ਼ਾਂ ਦੀ ਜਾਂਚ ਦਾ ਸਾਹਮਣਾ ਕਰ ਰਹੇ ਗਿਆਨੀ ਇਕਬਾਲ ਸਿੰਘ ਨੇ ਬੀਤੇ ਦਿਨੀਂ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਨਵੇਂ ਐਕਟਿੰਗ ਜੱਥੇਦਾਰ ਗਿਆਨੀ ਰਾਜਿੰਦਰ ਸਿੰਘ ਦੀ ਬਾਕਾਇਦਾ ਨਿਯੁਕਤੀ ਕਰ ਦਿੱਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਤੇ ਹੋਰ ਮੈਂਬਰਾਂ ਨੇ ਨਵ–ਨਿਯੁਕਤ ਐਕਟਿੰਗ ਜੱਥੇਦਾਰ ਰਾਜਿੰਦਰ ਸਿੰਘ ਨੂੰ ਸਿਰੋਪਾਓ ਬਖ਼ਸ਼ਿਸ਼ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

Show More

Related Articles

Leave a Reply

Your email address will not be published. Required fields are marked *

Close