Punjab

ਦਰਬਾਰ ਸਾਹਿਬ ‘ਚ ਮਨਾਇਆ ਘੱਲੂਘਾਰਾ ਸਮਾਗਮ, ਗਰਮ ਖ਼ਿਆਲੀਆਂ ਨੇ ਲਾਏ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ,

ਅੰਮ੍ਰਿਤਸਰ : ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਦੇ ਘੱਲੂਘਾਰਾ ਦਿਹਾੜੇ ਨੂੰ ਛੇ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾਂਦਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੜ੍ਹਿਆ ਜਾਂਦਾ ਸੰਦੇਸ਼ ਦੁਨੀਆ ਭਰ ਵਿੱਚ ਵਸਦਾ ਸਿੱਖ ਬੜੇ ਧਿਆਨ ਦੇ ਨਾਲ ਸੁਣਦਾ ਹੈ। ਕਈ ਗਰਮ ਖ਼ਿਆਲੀਆਂ ਦੇ ਹੱਥਾਂ ‘ਚ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਖ਼ਾਲਿਸਤਾਨ ਸਾਡਾ ਹੱਕ ਹੈ’ ਲਿਖੇ ਬੈਨਰ ਨਜ਼ਰ ਆਏ ਹਨ। ਸੰਤ ਭਿੰਡਰਾਂਵਾਲੇ ਦੇ ਪੋਸਟਰ ਲਹਿਰਾਏ ਗਏ ਤੇ ਖ਼ਾਲਿਸਤਾਨ ਦੇ ਝੰਡੇ ਤੇ ਤਲਵਾਰਾਂ ਵੀ ਲਹਿਰਾਈਆਂ ਗਈਆਂ।

 

Show More

Related Articles

Leave a Reply

Your email address will not be published. Required fields are marked *

Close