Punjab

ਹਾਈ ਕਮਾਨ ਦੇ ਨਿਰਦੇਸ਼ ਅਨੁਸਾਰ ਸਿੱਧੂ ਖਿਲਾਫ ਹੋਵੇਗੀ ਕਾਰਵਾਈ : ਜਾਖੜ

ਚੰਡੀਗੜ੍ਹ, – ਨਵਜੋਤ ਸਿੱਧੂ ਵਲੋਂ ਅਪਣੀ ਹੀ ਪਾਰਟੀ ’ਤੇ ਚੁੱਕੇ ਸਵਾਲਾਂ ਕਾਰਨ ਕਾਂਗਰਸ ਪਾਰਟੀ ਦੇ ਕਈ ਨੇਤਾ ਨਰਾਜ਼ ਹਨ ਅਤੇ ਇਸ ਦੇ ਲਈ ਮੁੱਖ ਮੰਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਨੂੰ ਲੈ ਕੇ ਕਾਰਵਾਈ ਲਈ ਦਬਾਅ ਬਣਾ ਰਹੇ ਹਨ। ਇਸ ਨੂੰ ਲੈ ਕੇ ਨੇਤਾਵਾਂ ਦੀ ਮੀਟਿੰਗ ਦਾ ਦੌਰ ਜਾਰੀ ਹੈ। ਪਾਰਟੀ ਨੇਤਾਵਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣ ਵਿਚ ਸਿੱਧੂ ਦੀ ਬਿਆਨਬਾਜ਼ੀ ਨਾਲ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਲਈ ਸਿੱਧੂ ’ਤੇ ਕਾਰਵਾਈ ਕਰਕੇ ਜਲਦ ਸਰਕਾਰ ਨੂੰ ਫੈਸਲਾ ਲੈਣਾ ਚਾਹੀਦਾ। ਉਧਰ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਵਲੋਂ ਲਗਾਤਾਰ ਬਿਆਨਬਾਜ਼ੀ ਕਰਨਾ ਗਲਤ ਹੈ। ਸਿੱਧੂ ਦੀ ਬਿਆਨਬਾਜ਼ੀ ਦੀ ਹਾਈਕਮਾਨ ਨੂੰ ਜਾਣਕਾਰੀ ਹੈ, ਹੁਣ ਹਾਈ ਕਮਾਨ ਦੇ ਨਿਰਦੇਸ਼ ਦੇ ਅਨੁਸਾਰ ਹੀ ਅਗਲੀ ਕਾਰਵਾਈ ਹੋਵੇਗੀ। ਸਿੱਧੂ ਦੀ ਬਿਆਨਬਾਜ਼ੀ ਅਤੇ ਟਵੀਟ ਨੂੰ ਲੈ ਕੇ ਇੱਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਰਿਪੋਰਟ ਜਲਦ ਇੰਚਾਰਜ ਹਰੀਸ਼ ਰਾਵਤ ਨੂੰ ਭੇਜੀ ਜਾਵੇਗੀ। ਰਿਪੋਰਟ ਵਿਚ ਮੁੱਖ ਘਟਨਾਵਾਂ ’ਤੇ ਬਿਆਨਬਾਜ਼ੀ ਦੀ ਜਾਣਕਾਰੀ ਦਿੱਤੀ ਜਾਵੇਗੀ। ਰਿਪੋਰਟ ਵਿਚ ਕਰੀਬ 8 ਅਜਿਹੇ ਪੁਆਇੰਟ ਹਨ ਜਿਨ੍ਹਾਂ ਵਿਚ ਸਿੱਧੂ ਨੇ ਸਰਕਾਰ ’ਤੇ ਸਵਾਲ ਚੁੱਕੇ ਹਨ।

Show More

Related Articles

Leave a Reply

Your email address will not be published. Required fields are marked *

Close