Canada

ਕੈਨੇਡਾ : ਈਸਟ ਯੌਰਕ ਵਿੱਚ ਚੱਲੀ ਗੋਲੀ, ਇੱਕ ਜ਼ਖ਼ਮੀ

ਟੋਰਾਂਟੋ, ਐਤਵਾਰ ਰਾਤ ਨੂੰ ਈਸਟ ਯੌਰਕ ਵਿਖੇ ਗੋਲੀ ਚੱਲਣ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਰਾਤੀਂ 7:00 ਵਜੇ ਮੇਅਹਨ ਐਵਨਿਊ ਤੇ ਡੋਨੋਰਾ ਡਰਾਈਵ ਦੇ ਨੇੜੇ ਤੇੜੇ ਵਾਪਰੀ। ਟੋਰਾਂਟੋ ਪੈਰਾਮੈਡਿਕਸ ਨੇ ਦੱਸਿਆ ਕਿ ਇੱਕ ਵਿਅਕਤੀ ਦੇ ਧੜ ਦੇ ਉੱਪਰੀ ਹਿੱਸੇ ਵਿੱਚ ਗੋਲੀ ਲੱਗੀ ਸੀ ਤੇ ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।
ਅਜੇ ਤੱਕ ਕਿਸੇ ਮਸ਼ਕੂਕ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਨੇੜਲੇ ਇਲਾਕੇ ਨੂੰ ਬੰਦ ਕਰ ਦਿੱਤਾ ਗਿਆ।

Show More

Related Articles

Leave a Reply

Your email address will not be published. Required fields are marked *

Close