Punjab

ਰਾਜਪਾਲ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਕੀਤਾ ਐਲਾਨ

26 ਨਵੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਰਾਜਪਾਲ ਨਾਲ ਮੀਟਿੰਗ ਹੋਈ ਤੇ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਕਿਸਾਨਾਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਇਆਂ ਸਰਹੱਦ ‘ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟ੍ਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਕੋਲ ਨਾਕਾ ਲਾਇਆ ਹੋਇਆ ਹੈ।

Show More

Related Articles

Leave a Reply

Your email address will not be published. Required fields are marked *

Close