Punjab

ਸਿੱਖ ਵਿਦਵਾਨ ਤੇ ਇਤਿਹਾਸਕਾਰ ਡਾ. ਕ੍ਰਿਪਾਲ ਸਿੰਘ ਨਹੀਂ ਰਹੇ

ਉੱਘੇ ਸਿੱਖ ਵਿਦਵਾਨ ਤੇ ਇਤਿਹਾਸਕਾਰ ਡਾ. ਕ੍ਰਿਪਾਲ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ਗਾਹ ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ 95 ਵਰਿ੍ਹਆਂ ਦੇ ਸਨ। ਉਹ ਆਪਣੇ ਪਿੱਛੇ ਦੋ ਪੁੱਤਰ ਤੇ ਇੱਕ ਧੀ ਛੱਡ ਗਏ ਹਨ।ਇਹ ਡਾ. ਕ੍ਰਿਪਾਲ ਸਿੰਘ ਹੀ ਸਨ, ਜਿਨ੍ਹਾਂ ਨੇ ਪਹਿਲੀ ਵਾਰ ਭਾਰਤ ਦੀ ਵੰਡ ਬਾਰੇ ਪਹਿਲੀ ਵਾਰ ਲਿਖਿਆ ਸੀ। ਉਨ੍ਹਾਂ ਦੀ ਪਤਨੀ ਜੋਗਿੰਦਰ ਕੌਰ ਦਾ ਦੇਹਾਂਤ ਪਿਛਲੇ ਸਾਲ ਸਤੰਬਰ ਮਹੀਨੇ 93 ਸਾਲਾਂ ਦੀ ਉਮਰ ਵਿੱਚ ਹੋ ਗਿਆ ਸੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਕ੍ਰਿਪਾਲ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕ੍ਰਿਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ ਇਕ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜਿਨ੍ਹਾਂ ਨੇ ਭਾਰਤ ਦੇ ਆਧੁਨਿਕ ਅਤੇ ਮੱਧਕਾਲੀਨ ਇਤਿਹਾਸ ਨੂੰ ਸਕੰਲਿਤ ਕਰਨ ਅਤੇ ਪਾਸਾਰ ਕਰਨ ਵਿੱਚ ਅਥਾਹ ਯੋਗਦਾਨ ਪਾਇਆ। ਉਨ੍ਹਾਂ ਦੀ ਇਸ ਮਹਾਨ ਦੇਣ ਨੂੰ ਦੁਨੀਆਂ ਭਰ ਦੇ ਖੋਜਾਰਥੀਆਂ ਅਤੇ ਇਤਿਹਾਸਕਾਰਾਂ ਵੱਲੋਂ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Show More

Related Articles

Leave a Reply

Your email address will not be published. Required fields are marked *

Close