Punjab

ਪੀਆਰਟੀਸੀ ਬੱਸ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ, ਲੋਕਾਂ ਨੇ ਬੱਸ ਨੂੰ ਲਾਈ ਅੱਗ

ਲੁਧਿਆਣਾ ਦੇ ਬਸਤੀ ਜੋਧੇਵਾਲਾ ਚੌਕ ਦੇ ਨੇੜੇ ਇਕ ਵਾਪਰੇ ਸੜਕ ਹਾਦਸੇ ਤੋਂ ਬਾਅਦ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਬਸਤੀ ਜੋਧੇਵਾਲ ਚੌਕ ਦੇ ਨੇੜੇ ਨੈਸ਼ਨਲ ਹਾਈਵੇ ਉਤੇ ਅੱਜ ਇਕ ਪੀਆਰਟੀਸੀ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਪੀਆਰਟੀਸੀ ਦੀ ਬੱਸ ਜਲੰਧਰ ਵਾਲੇ ਪਾਸੇ ਤੋਂ ਬਸਤੀ ਜੋਧੇਵਾਲ ਹੁੰਦੀ ਹੋਈ ਬੱਸ ਅੱਡੇ ਵੱਲ ਜਾ ਰਹੀ ਸੀ। ਇਸ ਦੌਰਾਨ ਸੁਭਾਸ਼ ਨਗਰ ਖੇਤਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਕੇ ਉਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਗੁੱਸੇ ਵਿਚ ਆ ਕੇ ਬੱਸ ਦੀ ਭੰਨਤੋੜ ਸ਼ੁਰੂ ਕਰ ਦਿੱਤੀ ਅਤੇ ਬੱਸ ਅੱਗ ਲਗਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Show More

Related Articles

Leave a Reply

Your email address will not be published. Required fields are marked *

Close