Punjab

ਮੋਦੀ ਨੇ ਭਾਰਤੀਆਂ ਨੂੰ ਜਾਤ–ਪਾਤ ਤੇ ਧਰਮ ਦੇ ਨਾਂਅ ’ਤੇ ਵੰਡਿਆ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ – ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੁਣ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਕੌਮਾਂਤਰੀ ਪੱਧਰ ਉੱਤੇ ਪ੍ਰਸਿੱਧ ‘ਟਾਈਮ’ ਮੈਗਜ਼ੀਨ ਨੇ ਨਰਿੰਦਰ ਮੋਦੀ ਨੂੰ ਆਪਣੇ ਸੌੜੇ ਸਿਆਸੀ ਹਿਤਾਂ ਲਈ ਭਾਰਤ ਨੂੰ ਜਾਤ–ਪਾਤ ਤੇ ਧਰਮ ਦੇ ਆਧਾਰ ਉੱਤੇ ਵੰਡਣ ਦੇ ਜਤਨ ਕਰਨ ਵਾਲਿਆਂ ਦਾ ਮੁਖੀ (ਮਹਾਂ ਫੁੱਟ–ਪਾਊ – ਡਿਵਾਈਡਰ–ਇਨ–ਚੀਫ਼) ਕਰਾਰ ਦਿੱਤਾ ਹੈ।’

ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਦਰਾ ਗਾਂਧੀ, ਰਾਜੀਵ ਗਾਂਧੀ ਤੇ ਅਟਲ ਬਿਹਾਰੀ ਵਾਜਪੇਈ ਜਿਹੇ ਆਗੂਆਂ ਦੀ ਅਗਵਾਈ ਹੇਠ ਭਾਰਤ ਨੇ ਅੰਤਰਰਾਸ਼ਟਰੀ ਪੱਧਰ ਉੱਤੇ ਪ੍ਰਸਿੱਧੀ ਦੇ ਨਵੇਂ ਸਿਖ਼ਰ ਛੋਹੇ ਸਨ ਪਰ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ਉਸ ਮਾਮਲੇ ’ਚ ਬਹੁਤ ਹੇਠਾਂ ਚਲਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇਸ ਵਾਰ ਦੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਜਿੰਨੇ ਨੀਂਵੇਂ ਪੱਧਰ ਉੱਤੇ ਚਲੇ ਗਏ, ਉਸ ਤੋਂ ਪਹਿਲਾਂ ਕਿਸੇ ਵੀ ਪ੍ਰਧਾਨ ਮੰਤਰੀ ਨੇ ਇੰਝ ਨਹੀਂ ਕੀਤਾ। ‘ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਬਾਲਾਕੋਟ ਹਮਲਿਆਂ ਦਾ ਲਾਹਾ ਦੇਣ ਦੇ ਵੀ ਬਥੇਰੇ ਜਤਨ ਕੀਤੇ ਹਨ; ਜਦ ਕਿ ਉਹ ਪ੍ਰਾਪਤੀ ਭਾਰਤੀ ਹਵਾਈ ਫ਼ੌਜ ਦੀ ਸੀ। ਉਨ੍ਹਾਂ ਲੋਕਾਂ ਵਿੱਚ ਡਰ ਪੈਦਾ ਕਰ ਕੇ ਵੋਟਾਂ ਇਕੱਠੀਆਂ ਕਰਨੀਆਂ ਚਾਹੀਆਂ ਹਨ ਪਰ ਐਤਕੀਂ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਹਰ ਹਾਲਤ ਵਿੱਚ ਹਰਾ ਦੇਣਾ ਹੈ।’
ਮੁੱਖ ਮੰਤਰੀ ਨੇ ਕਿਹਾ ਕਿ ਪਠਾਨਕੋਟ ਜਿਹੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਦੀ ਹੈ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਪੱਟੀ ਵਿੱਚ ਉਦਯੋਗਿਕ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਪਿਛਲੇ ਦੋ ਵਰਿ੍ਹਆਂ ਦੌਰਾਨ ਉਹ 8.25 ਲੱਖ ਵਿਅਕਤੀਆਂ ਨੂੰ ਰੁਜ਼ਗਾਰ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ–ਭਾਰਤੀ ਜਨਤਾ ਪਾਰਟੀ ਸਰਕਾਰ 10 ਸਾਲਾਂ ਵਿੱਚ ਚਾਰ ਲੱਖ ਰੁਜ਼ਗਾਰ ਵੀ ਮੁਹੱਈਆ ਨਹੀਂ ਕਰਵਾ ਸਕੀ ਸੀ।

Show More

Related Articles

Leave a Reply

Your email address will not be published. Required fields are marked *

Close