Punjab

ਆਮ ਚੋਣਾਂ ‘ਚ ਕਾਂਗਰਸ ਦਾ ਪ੍ਰਦਰਸ਼ਨ ਮਾੜਾ ਰਿਹਾ ਤਾਂ ਛੱਡਾਂਗਾ ਮੁੱਖ ਮੰਤਰੀ ਦੀ ਕੁਰਸੀ :ਕੈਪਟਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਚੰਗਾ ਨਹੀਂ ਰਹਿੰਦਾ ਤਾਂ ਉਹ ਬਾਕਾਇਦਾ ਇਸ ਦੀ ਜ਼ਿੰਮੇਵਾਰੀ ਲੈਣਗੇ ਤੇ ਅਹੁਦਾ ਛੱਡ ਦੇਣਗੇ। ਕੈਪਟਨ ਨੇ ਨਵਜੋਤ ਕੌਰ ਸਿੱਧੂ ਦੀ ਟਿਕਟ ਕੱਟੇ ਜਾਣ ‘ਤੇ ਸਫਾਈ ਵੀ ਪੇਸ਼ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ ‘ਤੇ ਵੀ ਲਾਗੂ ਹੋਵੇਗਾ। ਕੈਪਟਨ ਨੇ ਕਿਹਾ ਕਿ ਜੇਕਰ ਆਮ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਵਿੱਚ ਸਫਾਇਆ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।

Show More

Related Articles

Leave a Reply

Your email address will not be published. Required fields are marked *

Close