Punjab

ਬਾਦਲਾਂ ਖ਼ਿਲਾਫ਼ ਬਰਗਾੜੀ ਮੋਰਚੇ ਵੱਲੋਂ ਚੌਥਾ ਵਿਸ਼ਾਲ ਰੋਸ

ਫ਼ਾਜ਼ਿਲਕਾ: ਸਾਲ 2015 ਵਿੱਚ ਵਾਪਰੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਵੱਖ-ਵੱਖ ਸਿੱਖ ਪੰਥਕ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ। ਇਹ ਮਾਰਚ ਫ਼ਾਜ਼ਿਲਕਾ ਤੋਂ ਲੰਬੀ ਵੱਲ ਕਾਲੀਆਂ ਝੰਡੀਆਂ ਲਾ ਰੋਸ ਮਾਰਚ ਸ਼ੁਰੂ ਕੀਤਾ ਗਿਆ। ਇਹ ਮਾਰਚ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਲੰਬੀ ਨੂੰ ਰਵਾਨਾ ਹੋ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿੱਚ ਰੋਸ ਹੈ, ਜਿਸ ਦਾ ਦੋਸ਼ੀ ਬਾਦਲ ਪਰਿਵਾਰ ਹੈ। ਉਨ੍ਹਾਂ ਨੇ ਕਿਹਾ ਕਿ ਸੰਗਤ ਵਲੋਂ ਇਹ ਪੰਜਾਬ ਦਾ ਚੌਥਾ ਰੋਸ ਮਾਰਚ ਹੈ, ਜਿਸ ਰਾਹੀਂ ਲੋਕਾਂ ਨੂੰ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਵੋਟਾਂ ਨਾ ਪਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਵਿੱਚ ਵੀ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ ਤੇ ਹੁਣ 19 ਮਈ ਨੂੰ ਸੰਗਤ ਆਪਣਾ ਫੈਸਲਾ ਕਰ ਦੇਵੇਗੀ।

Show More

Related Articles

Leave a Reply

Your email address will not be published. Required fields are marked *

Close