Punjab

‘ਕੈਪਟਨ ਤੇ ਭਾਜਪਾ ਲਈ ਹੱਥ ਮਿਲਾਉਣਾ ਬੇਹੱਦ ਜ਼ਰੂਰੀ’ : ਮਨਜਿੰਦਰ ਸਿਰਸਾ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਭਾਜਪਾ ਵੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਕਰਕੇ ਪੰਜਾਬ ਵਿੱਚ ਕਮਜ਼ੋਰ ਪੈ ਚੁੱਕੀ ਹੈ ਤੇ ਕੈਪਟਨ ਨੂੰ ਵੀ ਆਪਣੀ ਨਵੀਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਦੂਜੇ ਪਾਸੇ ਭਾਜਪਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨਾਲ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਹੈ। ਭਾਜਪਾ ਆਗੂ ਸਿਰਸਾ ਨੇ ਇਸ ਗਠਜੋੜ ਦੀ ਸੰਭਾਵਨਾ ਨੂੰ ਲੈ ਕੇ ਬਿਆਨ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਲਈ ਹੱਥ ਮਿਲਾਉਣਾ ਬੇਹੱਦ ਜ਼ਰੂਰੀ ਹੈ।
ਇੱਕ ਗੱਲਬਾਤ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਕੈਪਟਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਰਾਸ਼ਟਰ ਦੇ ਹਿੱਤਾਂ ਨਾਲ ਖੜ੍ਹੇ ਰਹੇ ਹਨ। ਇਸ ਲਈ ਉਨ੍ਹਾਂ ਦਾ ਅਤੇ ਭਾਜਪਾ ਲਈ ਹੱਥ ਮਿਲਾਉਣਾ ਬਹੁਤ ਜ਼ਰੂਰੀ ਹੈ।

Show More

Related Articles

Leave a Reply

Your email address will not be published. Required fields are marked *

Close