Punjab

30 ਸਤੰਬਰ ਤੱਕ ‘ਤਿਆਰ ਹੋ ਜਾਵੇਗਾ’ ਕਰਤਾਰਪੁਰ ਸਾਹਿਬ ਲਾਂਘਾ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ੍ਰੀ ਵਿਜੇ ਇੰਦਰ ਸਿੰਗਲਾ ਪੀ.ਡਬਲਿਊ.ਡੀ. ਮੰਤਰੀ ਪੰਜਾਬ ਵਿਸ਼ੇਸ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ। ਉਨਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ ਤੌਰ ਤੇ ਮੌਜੂਦ ਸਨ।
ਇਸ ਮੌਕੇ ਉਨਾਂ ਅੰਤਰਰਾਸਟਰੀ ਸਰਹੱਦ ਭਾਰਤ-ਪਾਕਿਸਤਾਨ ਸਰਹੱਦ ਤੋਂ ਖਲੋ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਤੇ ਸਰਹੱਦ ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਸਿੰਗਲਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਲਾਂਘੇ ਦੇ ਵਿਕਾਸ ਕੰਮ ਚੱਲ ਰਹੇ ਹਨ ਵਿਖੇ ਪੁਹੰਚ ਕੇ ਬਹਤ ਖੁਸ਼ੀ ਪ੍ਰਾਪਤ ਹੋਈ ਹੈ ਅਤੇ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨਾਂ ਨੂੰ ਇਸ ਇਤਿਹਾਸਕ ਤੇ ਧਾਰਮਿਕ ਸਥਾਨ ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਨਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਦੇਸ਼-ਵਿਦੇਸ਼ ਵਿਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸ਼ਵਾਸ ਦਿਵਾਉਦੇ ਹਨ ਕਿ ਸੰਗਤਾ ਦੀਆਂ ਉਮੀਦਾਂ ਤੇ ਪੂਰਾ ਉਤਰਿਦਆਂ ਸੰਗਤਾਂ ਨੂੰ ਹਰ ਸਹੂਲਤ ਪੁਜਦਾ ਕੀਤੀ ਜਾਵੇਗੀ ਤੇ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋ ਪਹਿਲਾਂ ਵਿਕਾਸ ਕੰਮ ਮੁਕੰਮਲ ਕਰ ਲਏ ਜਾਣਗੇ। ਉਨਾਂ ਕਿਹਾ ਕਿ ਸਮੁੱਚੀ ਸੰਗਤਾ ਦੇ ਆਸ਼ਰੀਵਾਦ ਨਾਲ ਵਿਕਾਸ ਕੰਮ ਸਿਰੇ ਚੜ੍ਹਨਗੇ।
ਕੈਬਨਿਟ ਮੰਤਰੀ ਸ੍ਰੀ ਸਿੰਗਲਾ ਤੇ ਸ੍ਰੀ ਰੰਧਾਵਾ ਵੱਲੋ ਅੰਤਰਰਾਸ਼ਟਰੀ ਸਰਹੱਦ ਤੇ ਜਾ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦੇ ਦੂਰਬੀਨ ਰਾਹੀ ਦਰਸ਼ਨ ਦਿਦਾਰੇ ਕੀਤੇ ਤੇ ਅਰਦਾਸ ਕੀਤੀ।
ਸਿੰਗਲਾ ਵੱਲੋ ਕਰਤਾਰਪੁਰ ਸਾਹਿਬ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆ ਹੋਇਆ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਸ਼ਤਾਬਦੀ ਦਿਵਸ ਨੂੰ ਲੈ ਕੇ ਸਾਨੂੰ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ 2019 ਤਕ ਕੋਰੀਡੋਰ ਦੇ ਰਸਤੇ ਦੇ ਵਿਕਾਸ ਕੰਮ ਮੁਕੰਮਲ ਹੋ ਜਾਣਗੇ ਤੇ ਵਿਕਾਸ ਕੰਮ ਤੇਜ਼ ਗਤੀ ਨਾਲ ਚੱਲ ਰਹੇ ਹਨ।

ਭਾਰਤ ਵਾਲੇ ਪਾਸੇ ਇਸ ਮਾੱਡਲ ਉੱਤੇ ਆਧਾਰਤ ਹੋਵੇਗਾ ਕਰਤਾਰਪੁਰ ਸਾਹਿਬ ਲਾਂਘਾ

Show More

Related Articles

Leave a Reply

Your email address will not be published. Required fields are marked *

Close