Punjab

ਨਸ਼ਿਆਂ ਦੇ ਖ਼ਾਤਮੇ ਲਈ PM ਮੋਦੀ ਖ਼ੁਦ ਦਖ਼ਲ ਦੇ ਕੇ ਕੌਮੀ ਡਰੱਗ ਨੀਤੀ ਐਲਾਨਣ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ (PM) ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਲਾਹਨਤ ਦੀ ਰੋਕਥਾਮ ਲਈ ਕੌਮੀ ਡਰੱਗ ਪਾਲਿਸੀ ਲਈ ਆਪਣੀ ਮੰਗ ਨੂੰ ਦੁਹਰਾਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗ੍ਰਹਿ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆਂ ਨੂੰ ਇਸ ਮਹੱਤਵਪੂਰਨ ਮਸਲੇ ਨੂੰ ਹੋਰ ਵੱਧ ਗੰਭੀਰਤਾ ਨਾਲ ਸੁਲਝਾਉਣ ਦੀ ਸਲਾਹ ਦੇਣ। ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਮੁਲਕ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਤਿੰਨ–ਪੜਾਵੀ ਰਣਨੀਤੀ-ਕਾਰਵਾਈ, ਨਸ਼ਾ ਮੁਕਤੀ ਅਤੇ ਰੋਕਥਾਮ (ਈ.ਡੀ.ਪੀ.) ਲਈ ਕੌਮੀ ਨੀਤੀ ਘੜਨ ਵਾਸਤੇ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਤਾਂ ਕਿ ਸਾਰੇ ਸੂਬੇ ਇਸ ਸਮੱਸਿਆ ਪ੍ਰਤੀ ਪੂਰਨ ਤੌਰ ‘ਤੇ ਨਹੀਂ ਤਾਂ ਘੱਟੋ-ਘੱਟ ਮਿਲਦੀ-ਜੁਲਦੀ ਪਹੁੰਚ ਅਤੇ ਰਣਨੀਤੀ ਅਪਣਾ ਸਕਣ ਕਿਉਂ ਜੋ ਇਸ ਸਮੱਸਿਆ ਨੇ ਸਾਡੇ ਲੋਕਾਂ ਖਾਸ ਕਰਕੇ ਨੌਜਵਾਨਾਂ ਦੀ ਸਿਹਤ ਦਾ ਨੁਕਸਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਹਿੱਤ ਵਿੱਚ ਨਾ ਸਿਰਫ ਇਹ ਨੀਤੀ ਘੜਨ ਸਗੋਂ ਇਸ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਭਾਵੀ ਵਿਧੀ ਵਿਧਾਨ ਲਾਗੂ ਕਰਨ ਵਾਸਤੇ ਭਾਰਤ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਉਨ੍ਹਾਂ ਦੇ ਸੂਬੇ ਵੱਲੋਂ ਸਹਿਯੋਗ ਕਰਨ ਦੀ ਇੱਛਾ ਜ਼ਾਹਰ ਕੀਤੀ। ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਹੋਣ ਅਤੇ ਸਾਡੇ ਮੁਲਕ ਦੀ ਸੁਰੱਖਿਆ ਦੇ ਲਿਹਾਜ਼ ਤੋਂ ਰਣਨੀਤਿਕ ਅਹਿਮੀਅਤ ਦਾ ਹਵਾਲ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨਾਰਕੋ ਅੱਤਵਾਦ ਨਾਲ ਪੈਦਾ ਹੋਈਆਂ ਸੁਰੱਖਿਆ ਚਿੰਤਾਵਾਂ ਦਾ ਜ਼ਿਕਰ ਕੀਤਾ ਜੋ ਪੰਜਾਬ ਦੇ ਸੰਦਰਭ ਵਿੱਚ ਹੋਰ ਵਧੇਰੇ ਚਿੰਤਾਜਨਕ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਦੀ ਵਰਤੋਂ ਬਿਨਾਂ ਸ਼ੱਕ ਇਕ ਆਲਮੀ ਸਮੱਸਿਆ ਹੈ ਜਿਸ ਦੀ ਵਿਅਕਤੀਗਤ ਅਤੇ ਸਮਾਜਿਕ ਪੱਧਰ ‘ਤੇ ਵੱਡੇ ਪੱਧਰ ਉੱਤੇ ਸਮਾਜਿਕ-ਆਰਥਿਕ ਕੀਮਤ ਤਾਰਨੀ ਪੈ ਰਹੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ,”ਪਿਛਲੇ ਦੋ ਦਹਾਕਿਆਂ ਵਿੱਚ ਨਸ਼ਿਆਂ ਦੀ ਨਾਜਾਇਜ਼ ਤਸਕਰੀ ਦਾ ਬੋਲਬਾਲਾ ਭਾਰਤ ‘ਚ ਵੀ ਖਤਰਨਾਕ ਪੱਧਰ ‘ਤੇ ਪਹੁੰਚ ਚੁੱਕਾ ਹੈ।ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਏਮਜ਼ ਦੇ ਨੈਸ਼ਨਲ ਡਰੱਗ ਡਿਪੈਂਡੈਂਸ ਟਰੀਟਮੈਂਟ ਸੈਂਟਰ ਦੇ ਸਹਿਯੋਗ ਨਾਲ ਫਰਵਰੀ, 2019 ਨੂੰ ਜਾਰੀ ਕੀਤੀ ਤਾਜ਼ਾ ਰਿਪੋਰਟ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਭਾਰਤ ਵਿੱਚ ਨਸ਼ਿਆਂ ਦੀ ਗਹਿਰੀ ਸਮੱਸਿਆ ਹੈ ਅਤੇ ਇਸ ਨਾਲ ਨਜਿੱਠਣ ਲਈ ਬਹੁ-ਪੜਾਵੀ ਅਤੇ ਸਾਂਝੀ ਨੀਤੀ ਦੀ ਲੋੜ ਹੈ।

Show More

Related Articles

Leave a Reply

Your email address will not be published. Required fields are marked *

Close