Punjab

ਕਿਸਾਨਾਂ ਨੂੰ ਅੱਠ ਤੇ ਹੋਰਨਾਂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ

ਬਿਜਲੀ ਦੀ ਮੰਗ ਨਾਲ ਪੂਰੀ ਕਰਨ ਲਈ ਬਿਜਲੀ ਕੰਪਨੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ |
ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ ਦੇ ਪ੍ਰਬੰਧਾਂ ਸਬੰਧੀ ਇਕ ਮੀਟਿੰਗ ਦੌਰਾਨ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਲਈ 100 ਫ਼ੀਸਦੀ ਲਾਗਤ ਸਬਸਿਡੀ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦਿ੍ੜ ਹੈ।
ਮੀਟਿੰਗ ਦੌਰਾਨ 14,000 ਮੈਗਾਵਾਟ ਦੀ ਮੰਗ ਨਾਲ ਨਿਬੜਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ | ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵੱਲੋਂ 13,500 ਮੈਗਾਵਾਟ ਦੀ ਮੰਗ ਦੀ ਸੰਭਾਵਨਾ ਪ੍ਰਗਟਾਈ ਗਈ ਹੈ | ਮੁੱਖ ਮੰਤਰੀ ਨੇ ਗਰਮੀਆਂ ਦੌਰਾਨ 24 ਘੰਟੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਹਨ।

Show More

Related Articles

Leave a Reply

Your email address will not be published. Required fields are marked *

Close