International

ਟਰੰਪ ਨੇ ਅਰਥ ਸ਼ਾਸਤਰੀ ਕੇਵਿਨ ਹੈਸੇਟ ਦੇ ਅਹੁਦਾ ਛੱਡਣ ਦਾ ਕੀਤਾ ਐਲਾਨ

ਵਾਸ਼ਿੰਗਟਨ , ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਵ੍ਹਾਈਟ ਹਾਊਸ ਦੇ ਸੀਨੀਅਰ ਅਰਥ ਸ਼ਾਸਤਰੀ ਜਲਦੀ ਹੀ ਆਪਣਾ ਅਹੁਦਾ ਛੱਡਣ ਵਾਲੇ ਹਨ। ਐਤਵਾਰ ਰਾਤ ਟਰੰਪ ਨੇ ਟਵੀਟ ਕੀਤਾ ਕਿ ਆਰਥਿਕ ਸਲਾਹਕਾਰ ਪਰੀਸ਼ਦ ਦੇ ਪ੍ਰਮੁੱਖ ਕੇਵਿਨ ਹੈਸੇਟ ਜਲਦੀ ਹੀ ਅਹੁਦਾ ਛੱਡਣ ਵਾਲੇ ਹਨ। ਨਾਲ ਹੀ ਟਰੰਪ ਨੇ ਪ੍ਰਸ਼ਾਸਨ ਅਤੇ ਉਨ੍ਹਾਂ ਲਈ ਬਹੁਤ ਵਧੀਆ ਕੰਮ ਕਰਨ ਵਾਲੇ ਦੇ ਤੌਰ ‘ਤੇ ਹੈਸੇਟ ਦੀ ਪ੍ਰਸ਼ੰਸਾ ਵੀ ਕੀਤੀ। ਟਰੰਪ ਨੇ ਕਿਹਾ ਕਿ ਉਹ ਯੂਰਪ ਦੌਰੇ ਤੋਂ ਪਰਤਣ ਦੇ ਤੁਰੰਤ ਬਾਅਦ ਬਹੁਤ ਪ੍ਰਤਿਭਾਸ਼ਾਲੀ ਵਿਅਕਤੀ ਨੂੰ ਇਸ ਅਹੁਦੇ ਲਈ ਨਾਮਜ਼ਦ ਕਰਨਗੇ। ਰਾਸ਼ਟਰਪਤੀ ਨੇ ਕਿਹਾ,”ਕੇਵਿਨ ਨੇ ਜੋ ਕੁਝ ਵੀ ਕੀਤਾ ਉਸ ਲਈ ਮੈਂ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ। ਉਹ ਇਕ ਚੰਗੇ ਦੋਸਤ ਹਨ।” ਇੱਥੇ ਦੱਸ ਦਈਏ ਕਿ ਕੇਵਿਨ ਨੇ ਸੈਨੇਟ ਦੀ ਮਨਜ਼ੂਰੀ ਮਿਲਣ ਦੇ ਬਾਅਦ ਸਤੰਬਰ 2017 ਵਿਚ ਇਹ ਅਹੁਦਾ ਸੰਭਾਲਿਆ ਸੀ।

Show More

Related Articles

Leave a Reply

Your email address will not be published. Required fields are marked *

Close