International

ਅਮਰੀਕਾ ਦੇ ਆਜ਼ਾਦੀ ਦਿਹਾੜੇ ਮੌਕੇ ਸਿੱਖਾਂ ਦੀ ਚੜ੍ਹਤ

ਡੇਟਨ (ਅਮਰੀਕਾ): ਅਮਰੀਕਾ ਵਿੱਚ ਆਜ਼ਾਦੀ ਦਿਵਸ ਨੂੰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਹਿਰਾਂ ਵਿੱਚ ਪਰੇਡ ਕੱਢੀਆਂ ਜਾਂਦੀਆਂ ਹਨ, ਜਿਸ ਵਿੱਚ ਵਿੱਦਿਅਕ ਅਦਾਰਿਆਂ ਦੇ ਬੈਂਡ ਹਿੱਸਾ ਲੈਂਦੇ ਹਨ। ਓਹਾਈਹੋ ਸੂਬੇ ਦੀ ਰਾਜਧਾਨੀ ਕੋਲੰਬਸ ਦੇ ਡਾਊਨ ਟਾਊਨ ਤੇ ਹਵਾਈ ਜਹਾਜ਼ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਸ਼ਹਿਰ ਡੇਟਨ ਵਿੱਚ ਵੀ ਇਸ ਮੌਕੇ ਪਰੇਡ ਕੱਢੀ ਗਈ। ਆਜ਼ਾਦੀ ਦੇ ਪ੍ਰੋਗਰਾਮਾਂ ਵਿੱਚ ਸਿੱਖਾਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਗੁਰੂ ਨਾਨਕ ਰਿਲੀਜੀਅਸ ਸੁਸਾਇਟੀ ਕੋਲੰਬਸ ਤੇ ਸਿੱਖ ਸੁਸਾਇਟੀ ਆਫ ਡੇਟਨ ਤੋ ਸਿੱਖ ਭਾਈਚਾਰਾ ਵੀ ਪਰੇਡ ਵਿੱਚ ਸ਼ਾਮਲ ਹੋਇਆ। ਡੇਟਨ ਦੇ ਨਾਲ ਲਗਦੇ ਸ਼ਹਿਰ ਸਪਰਿੰਗਫੀਲਡ ਦੀ ਜੋੜੀ ਅਵਤਾਰ ਸਿੰਘ ਤੇ ਸਰਬਜੀਤ ਕੌਰ ਨੇ ਉਚੇਚੇ ਤੌਰ ‘ਤੇ ਆਜ਼ਾਦੀ ਦਿਵਸ ਨਾਲ ਸਬੰਧਤ ਫਲੋਟ ਤਿਆਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਅਮਰੀਕੀ ਲੋਕਾਂ ਨੂੰ ਸਿੱਖਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਜਾਣੂ ਕਰਾਇਆ ਜਾ ਸਕਦਾ ਹੈ। ਅਮਰੀਕੀ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਏ ਗਏ ਸਿਖ ਫਲੋਟ ਦਾ ਦਰਸ਼ਕਾਂ ਨੇ ਭਰਵਾਂ ਸੁਆਗਤ ਕੀਤਾ। ਸਿੱਖਾਂ ਦੀ ਨਵੇਕਲੀ ਪਛਾਣ ਵੀ ਪਰੇਡ ਵਿੱਚ ਵਸ਼ੇਸ਼ ਖਿੱਚ ਦਾ ਕੇਂਦਰ ਰਹੀ ਤੇ ਕਈਆਂ ਨੇ ਉਨ੍ਹਾਂ ਦੀ ਪਛਾਣ ਬਾਰੇ ਜਾਣਕਾਈ ਲੈਣ ਵਿੱਚ ਵੀ ਦਿਲਚਸਪੀ ਦਿਖਾਈ।

ਅਮਰੀਕਾ ਦੇ ਆਜ਼ਾਦੀ ਦਿਹਾੜੇ ਮੌਕੇ ਸਿੱਖਾਂ ਦੀ ਚੜ੍ਹਤ

Show More

Related Articles

Leave a Reply

Your email address will not be published. Required fields are marked *

Close