Canada

ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ

ਕੈਨੇਡੀਅਨ ਸੂਬੇ ਓਨਟਾਰੀਓ ਵਿੱਚ ਇੱਕ ਟਰੱਕ ਡਰਾਈਵਰ ਨੇ ਇੱਕ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਟੱਕਰ ਮਾਰ ਦਿੱਤੀ । ਇਸ ਘਟਨਾ ਵਿੱਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਮੈਂਬਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਦੋਸ਼ ਹੈ ਕਿ ਟਰੱਕ ਡਰਾਈਵਰ ਨੇ ਪਰਿਵਾਰ ਨੂੰ ਮੁਸਲਮਾਨ ਹੋਣ ਕਾਰਨ ਨਿਸ਼ਾਨਾ ਬਣਾਇਆ । ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ । ਪੁਲਿਸ ਨੇ ਦੱਸਿਆ ਕਿ ਸ਼ੱਕੀ ਨਾਥਾਨੀਲ ਵੇਲਟਮੈਨ (20) ਓਨਟਾਰੀਓ ਦੇ ਲੰਡਨ ਦਾ ਵਸਨੀਕ ਹੈ ਅਤੇ ਪੀੜਤਾਂ ਨੂੰ ਨਹੀਂ ਜਾਣਦਾ ਸੀ । ਉਸ ਖ਼ਿਲਾਫ਼ 4 ਲੋਕਾਂ ਦੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close