Punjab

ਵਿਧਾਨ ਸਭਾ ਸਪੀਕਰ ਵੱਲੋਂ ਐੱਚਐੱਸ ਫੂਲਕਾ ਦਾ ਅਸਤੀਫ਼ਾ ਮਨਜ਼ੂਰ

ਦਾਖਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਦਾ ਅਸਤੀਫ਼ਾ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਮਨਜ਼ੂਰ ਕਰ ਲਿਆ ਹੈ। ਯਾਦ ਰਹੇ ਕਿ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਫੂਲਕਾ ਨੇ ਸਪੀਕਰ ਨੂੰ ਈਮੇਲ ਕਰ ਕੇ ਅਸਤੀਫ਼ਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਫਗਵਾੜਾ ਤੇ ਜਲਾਲਾਬਾਦ ਦੀ ਚੋਣ ਦੇ ਨਾਲ ਹੀ ਦਾਖਾ (ਲੁਧਿਆਣਾ) ਹਲਕਾ ਦੀ ਵੀ ਜ਼ਿਮਨੀ ਚੋਣ ਕਰਵਾਈ ਜਾ ਸਕੇ। ਉਨ੍ਹਾਂ ਵਿਧਾਨ ਸਭਾ ਸਪੀਕਰ ਵਲੋਂ ਅਸਤੀਫ਼ਾ ਮਨਜ਼ੂਰ ਨਾ ਕਰਨ ‘ਤੇ ਸੁਪਰੀਮ ਕੋਰਟ ਦਾ ਸਹਾਰਾ ਲੈਣ ਦੀ ਧਮਕੀ ਦਿੱਤੀ ਸੀ। ਫੂਲਕਾ ਨੇ ਪਿਛਲੇ ਸਾਲ ਆਪ ਦੀ ਮੁਢਲੀ ਮੈਂਬਰਸ਼ਿਪ ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Show More

Related Articles

Leave a Reply

Your email address will not be published. Required fields are marked *

Close