Canada

ਟਰੂਡੋ ਵਲੋਂ 10 ਦਿਨ ‘ਚ ਕੀਤਾ ਜਾਵੇਗਾ 10 ਸੂਬਿਆਂ ਦਾ ਦੌਰਾ

ਕੈਨੇਡਾ ‘ਚ ਫੈਡਰਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਸਿਆਰੀ ਆਗੂ ਵੱਖ-ਵੱਖ ਤਰੀਕਿਆਂ ਨਾਲ ਰੈਲੀਆਂ, ਸਮਾਗਮ ਕਰਕੇ ਲੋਕਾਂ ਨੂੰ ਸੰਬੋਧਿਤ ਕਰ ਰਹੇ ਹਨ। ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਲਿਬਰਲ ਆਗੂ ਜਸਟਿਨ ਟਰੂਡੋ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ 10 ਦਿਨਾਂ ‘ਚ 10 ਸੂਬਿਆਂ ਦੀ ਯਾਤਰਾ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਰਾਹੀਂ ਦਿੱਤੀ ਹੈ। ਜਸਟਿਨ ਟਰੂਡੋ ਨੇ ਆਪਣੇ ਟਵੀਟ ‘ਚ ਲਿਖਿਆ ਕਿ 10 ਦਿਨ 10 ਸੂਬੇ! ਮੈਂ ਪੂਰੇ ਦੇਸ਼ ਦੀ ਯਾਤਰਾ ਕਰਾਂਗਾ, ਲੋਕਾਂ ਨੂੰ ਮਿਲਾਂਗਾ ਤੇ ਸੁਣਾਗਾ ਕਿ ਤੁਹਾਡੇ ਲਈ ਸਭ ਤੋਂ ਜ਼ਰੂਰੀ ਕੀ ਹੈ। ਕੰਜ਼ਰਵੇਟਿਵ ਸਾਨੂੰ ਪਿੱਛੇ ਲਿਜਾਣਾ ਚਾਹੁੰਦੇ ਹਨ ਪਰ ਸਾਨੂੰ ਆਪਣੀ ਤਰੱਕੀ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ ਤੇ ਸਾਨੂੰ ਅੱਗੇ ਵਧਦੇ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਟਰੂਡੋ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ, ਜਿਸ ‘ਚ ਉਨ੍ਹਾਂ ਨੇ ਆਪਣੀ ਯਾਤਰਾ ਬਾਰੇ ਜਾਣਕਾਰੀ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close