International

ਪਾਕਿ ਨੇ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦਾ ਕੀਤਾ ਐਲਾਨ

ਲਾਹੌਰ : ਪਾਕਿਸਤਾਨ ਵੱਲੋਂ ਸਿੱਖਾਂ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ । ਜਿੱਥੇ ਪਾਕਿਸਤਾਨ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦਾ ਐਲਾਨ ਕੀਤਾ ਗਿਆ ਹੈ । ਜਿਸ ਤੋਂ ਬਾਅਦ ਹੁਣ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਨਵੰਬਰ ਦੇ ਪਹਿਲੇ ਹਫ਼ਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ । ਜਿਸਦੇ ਲਈ ਇੱਕ ਵਿਸ਼ੇਸ਼ ਰੇਲ ਗੱਡੀ ਚਲਾਈ ਜਾਵੇਗੀ । ਜਿਸਦੇ ਰਾਹੀਂ ਇਹ ਜੱਥਾ ਪਾਕਿਸਤਾਨ ਜਾਵੇਗਾ । ਜਿਸ ਤੋਂ ਬਾਅਦ ਇਹ ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ ਤੋਂ ਸਿੱਧਾ ਵਾਹਗਾ ਸਟੇਸ਼ਨ ਪਹੁੰਚਣਗੇ । ਜਿਸ ਤੋਂ ਬਾਅਦ ਉਹ ਉਥੋਂ ਨਨਕਾਣਾ ਸਾਹਿਬ ਲਈ ਰਵਾਨਾ ਹੋਣਗੇ । ਸ਼ਰਧਾਲੂ ਆਪਣੀ ਇਸ ਯਾਤਰਾ ਨੂੰ 8 ਨਵੰਬਰ ਤੱਕ ਜਾਰੀ ਰੱਖ ਸਕਣਗੇ । ਇਸ ਮਾਮਲੇ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਵੱਲੋਂ ਵਿਸ਼ਵ ਭਰ ਦੇ ਸਿੱਖਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ । ਦੱਸ ਦੇਈਏ ਕਿ ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਰਾਹੀਂ ਬਿਨ੍ਹਾਂ ਵੀਜ਼ੇ ਤੋਂ ਸਿੱਖ ਸ਼ਰਧਾਲੂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰ ਸਕਦੇ ਹਨ । ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵੱਲੋਂ ਸਿੱਖਾਂ ਨੂੰ ਖਾਸ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ।

Show More

Related Articles

Leave a Reply

Your email address will not be published. Required fields are marked *

Close