Entertainment

ਜੱਸੀ ਗਿੱਲ ਦਾ ਨਵਾਂ ਗੀਤ ‘ਔਕਾਤ’ ਹੋਇਆ ਰਿਲੀਜ਼

ਪੰਜਾਬੀ ਗਾਇਕ ਜੱਸੀ ਗਿੱਲ ਦਾ ਨਵਾਂ ਗੀਤ ‘ਔਕਾਤ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜੱਸੀ ਗਿੱਲ ਦੇ ਇਸ ਗੀਤ ਦਾ ਮਿਊਜ਼ਿਕ ਦੇਸੀ ਕਰਿਊ ਵਲੋਂ ਤਿਅਰ ਕੀਤਾ ਗਿਆ ਹੈ। ਜੱਸੀ ਗਿੱਲ ਦਾ ਗੀਤ ‘ਔਕਾਤ’ Desi Crew Volume 1 ਐਲਬਮ ਦਾ ਹੀ ਹਿੱਸਾ ਹੈ। ਦੱਸ ਦਈਏ ਕਿ ਜੱਸੀ ਗਿੱਲ ਦਾ ਗੀਤ ‘ਔਕਾਤ’ ਸਪੀਡ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਗੀਤ ਦੇ ਬੋਲ ਕਰਨ ਔਜਲਾ ਨੇ ਲਿਖੇ ਹਨ, ਜਿਸ ਦੀ ਵੀਡੀਓ ਅਰਵਿੰਦਰ ਖਹਿਰਾ ਨੇ ਤਿਆਰ ਕੀਤੀ ਹੈ। ਦੇਸੀ ਕਰਿਊ ਵੱਲੋਂ ਤਿਆਰ ਕੀਤੀ ਜਾ ਰਹੀ ਇਸ ਐਲਬਮ ‘ਚ ਕਈ ਗਾਇਕਾਂ ਦੇ ਗੀਤ ਹੋਣਗੇ, ਜਿੰਨ੍ਹਾਂ ‘ਚ ਜੱਸੀ ਗਿੱਲ ਵੀ ਇਕ ਹਨ।  ਜੱਸੀ ਗਿੱਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਪਸੰਦ ਕਰਦੇ ਹਨ। ਇਨ੍ਹੀਂ ਦਿਨੀਂ ਉਹ ਬਾਲੀਵੁੱਡ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ।

Show More

Related Articles

Leave a Reply

Your email address will not be published. Required fields are marked *

Close