National

ਪ੍ਰਦੂਸ਼ਣ ਕਾਰਨ ਵੱਧ ਸਕਦੀ ਹੈ ਸਕੀਮ- odd even

ਦਿੱਲੀ ‘ਚ ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਸੀ। ਇਸੇ ਦਰਮਿਆਨ ਦਿੱਲੀ ‘ਚ 4 ਨਵੰਬਰ ਨੂੰ ਸ਼ੁਰੂ ਹੋਈ ਓਡ-ਈਵਨ ਯੋਜਨਾ ਦਾ ਸ਼ੁੱਕਰਵਾਰ 15 ਨਵੰਬਰ ਨੂੰ ਆਖਰੀ ਦਿਨ ਹੈ। ਹਾਲਾਂਕਿ ਇਸ ਯੋਜਨਾ ਨੂੰ ਅੱਗੇ ਵਧਾਇਆ ਜਾ ਸਕਦਾ ਹੈ ਪਰ ਹਾਲੇ ਤੱਕ ਇਸ ‘ਤੇ ਕੋਈ ਨੋਟੀਫਿਕੇਸ਼ਨ ਨਹੀਂ ਆਈ ਹੈ ਪਰ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਅੱਜ ਓਡ-ਈਵਨ ਯੋਜਨਾ ਦੀ ਸਮੇਂ-ਹੱਦ ਨੂੰ ਅੱਗੇ ਵਧਾਏ ਜਾਣ ਦਾ ਫੈਸਲਾ ਲੈ ਸਕਦੀ ਹੈ।

 

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਲੋੜ ਪੈਣ ‘ਤੇ ਓਡ-ਈਵਨ ਯੋਜਨਾ ਨੂੰ ਵਧਾਇਆ ਜਾ ਸਕਦਾ ਹੈ। ਪ੍ਰਦੂਸ਼ਣ ਦੇ ਕਾਰਨ ਲੋਕਾਂ ਦੀ ਸਿਹਤ ਤੇ ਵੀ ਅਸਰ ਹੋ ਰਿਹਾ ਏ, ਉਨ੍ਹਾਂ ਨੇ ਕਿਹਾ ਸੀ ਕਿ ਮੈਨੂੰ ਲੋਕਾਂ ਦੀ ਸਿਹਤ ਦੀ ਚਿੰਤਾ ਹੈ ਤੇਂ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਇੰਨੀ ਧੁੰਦ ਹੋ ਗਈ ਹੈ ਕਿ ਰਾਜਧਾਨੀ ਦਾ ਅਕਸ ਖਰਾਬ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਦਿੱਲੀ-ਐੱਨ.ਸੀ.ਆਰ. ਦੇ ਕਈ ਇਲਾਕਿਆਂ ‘ਚ ਏਅਰ ਕਵਾਲਿਟੀ ਇੰਡੈਕਸ 700 ਦੇ ਪਾਰ ਪਹੁੰਚ ਗਿਆ।

Show More

Related Articles

Leave a Reply

Your email address will not be published. Required fields are marked *

Close