Canada

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੀਤੀ ਮੰਗ

ਪੰਜਾਬੀ ਭਾਸ਼ਾ ਦੀ ਸਥਿਤੀ ਤੋਂ ਚਿੰਤੰਤ ਪ੍ਰਵਾਸੀ ਭਾਈਚਾਰਾ 

ਪੰਜਾਬੀ ਭਾਸ਼ਾ ਦੇ ਨਿਘਾਰ ਵਲ ਜਾਂਦੀ ਸਥਿਤੀ ਤੋਂ ਚਿੰਤੰਤ  ,ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਕੈਨੇਡਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਕ ਪੱਤਰ ਲਿਖਿਆ ਹੈ . ਪੰਜਾਬੀ ਭਾਸ਼ਾ ਦੀ ਸਥਿਤੀ   ਸੁਧਾਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੰਜਾਬ ਵਿੱਚ ਪੰਜਾਬੀ ਦੇ, ਸਰਕਾਰ, ਰੋਜ਼ਗਾਰ, ਸਿੱਖਿਆ ਅਤੇ ਪਰਿਵਾਰ ਵਿਚੋਂ ਦਿਨੋ ਦਿਨ ਅਲੋਪ ਹੁੰਦੇ ਜਾਣ ਦੀ ਸਥਿਤੀ ਤੋਂ ਜਾਣੂ ਕਰਵਾਉਣ ਲਈ,ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਕੈਨੇਡਾ ਇਕਾਈ ਵੱਲੋਂ ਇਕ ਬੇਨਤੀ ਪੱਤਰ,ਭੇਜਿਆ ਹੈ. ਪੱਤਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਗਈ ਹੈ, ਕਿ ਪੰਜਾਬ ਵਿੱਚ ਬੇਗਾਨੀ ਹੁੰਦੀ ਜਾ ਰਹੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਹੁਕਮ ਜਾਰੀ ਕਰਨ। ਇਸ ਪੱਤਰ ਤੇ ਦਸਤਖ਼ਤ ਕਰਨ ਵਾਲਿਆਂ ਵਿੱਚ ਮੋਤਾ ਸਿੰਘ ਝਿਥਾ, ਕਿਰਪਾਲ ਸਿੰਘ ਗਰਚਾ, ਕੁਲਦੀਪ ਸਿੰਘ, ਸਤਨਾਮ ਸਿੰਘ ਜੌਹਲ, ਦਵਿੰਦਰ ਸਿੰਘ ਘਟੌੜਾ ਅਤੇ ਮਿੱਤਰ ਸੈਨ ਮੀਤ ਸ਼ਾਮਿਲ ਹਨ।

Show More

Related Articles

Leave a Reply

Your email address will not be published. Required fields are marked *

Close