NationalPunjab

ਜੱਲ੍ਹਿਆਂਵਾਲਾ ਬਾਗ਼ ਸੋਧ ਬਿਲ ,ਹੋਵੇਗਾ ਰਾਜ ਸਭਾ ’ਚ ਪੇਸ਼

ਜੱਲ੍ਹਿਆਂਵਾਲਾ ਬਾਗ਼ ਨਾਲ ਸਬੰਧਤ ਇੱਕ ਸੋਧ ਬਿਲ ਅੱਜ ਹੋਵੇਗਾ ਰਾਜ ਸਭਾ ’ਚ ਪੇਸ਼। ਇਸ ਰਾਹੀਂ ਜੱਲ੍ਹਿਆਂਵਾਲਾ ਬਾਗ਼ ਰਾਸ਼ਟਰੀ ਸਮਾਰਕ ਦੇ ਟ੍ਰੱਸਟੀ ਵਜੋਂ ਕਾਂਗਰਸ ਪ੍ਰਧਾਨ ਨੂੰ ਹਟਾਏ ਜਾਣ ਦੀ ਵਿਵਸਥਾ ਕੀਤੀ ਗਈ ਹੈ।
ਇਹ ਬਿਲ ਲੋਕ ਸਭਾ ’ਚ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਇਸ ਬਿਲ ਅਨੁਸਾਰ ਟ੍ਰੱਸਟੀ ਵਜੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਹਟਾ ਕੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਨੂੰ ਰੱਖਣ ਦੀ ਵਿਵਸਥਾ ਕੀਤੀ ਜਾਣੀ ਹੈ।

 

ਇਸ ਖਰੜੇ ਦੇ ਕਾਨੂੰਨ ਵਿੱਚ ਇਹ ਵਿਵਸਥਾ ਹੈ ਕਿ ਜੇ ਵਿਰੋਧੀ ਧਿਰ ਦਾ ਕੋਈ ਆਗੂ ਨਹੀਂ ਹੈ, ਤਾਂ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਆਗੂ ਨੂੰ ਟ੍ਰੱਸਟੀ ਬਣਾਇਆ ਜਾਵੇਗਾ।

 

ਸੰਸਦ ਦਾ ਸਰਦ–ਰੁੱਤ ਸੈਸ਼ਨ ਕੱਲ੍ਹ ਸੋਮਵਾਰ ਤੋਂ ਸ਼ੁਰੂ ਹੋ ਚੁੱਕਾ ਹੈ। ਅੱਜ ਸੈਸ਼ਨ ਦੇ ਦੂਜੇ ਦਿਨ ਹੰਗਾਮੇ ਦੇ ਆਸਾਰ ਹਨ। ਇਸ ਤੋਂ ਪਹਿਲਾਂ ਰਾਜ ਸਭਾ ’ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 250ਵੇਂ ਸੈਸ਼ਨ ਦੇ ਪਹਿਲੇ ਦਿਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸਥਾਈਪਣ ਤੇ ਵਿਭਿੰਨਤਾ ਇਸ ਸਦਨ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ।

Show More

Related Articles

Leave a Reply

Your email address will not be published. Required fields are marked *

Close