Canada

ਕੈਨੇਡਾ: ਕੈਨੇਡਾ ‘ਚ ਰਾਜਦੂਤ ਕੇਲੀ ਦੀ UN ‘ਚ ਰਾਜਦੂਤ ਵਜੋਂ ਨਿਯੁਕਤੀ ਲਈ ਹੋਈ ਚੋਣ

ਓਨਟਾਰੀਓ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕੈਨੇਡਾ ਵਿਚ ਅਮਰੀਕੀ ਰਾਜਦੂਤ ਕੇਲੀ ਕ੍ਰਾਫਟ ਨੂੰ ਸੰਯੁਕਤ ਰਾਸ਼ਟਰ ਵਿਚ ਅਗਲੇ ਰਾਜਦੂਤ ਦੇ ਰੂਪ ਵਿਚ ਨਾਮਜ਼ਦ ਕਰ ਰਹੇ ਹਨ। ਟਰੰਪ ਨੇ ਦੋ ਟਵੀਟ ਕੀਤੇ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕੇਲੀ ਨੇ ਸਾਡੇ ਨਾਲ ਦੇਸ਼ ਦੀ ਨੁਮਾਇੰਦਗੀ ਕੀਤੀ ਹੈ ਅਤੇ ਮੈਨੂੰ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਉਨ੍ਹਾਂ ਦੀ ਅਗਵਾਈ ਵਿਚ ਸਾਡੇ ਦੇਸ਼ ਦਾ ਉੱਚਤਮ ਪੱਧਰ ‘ਤੇ ਨੁਮਾਇੰਦਗੀ ਕੀਤੀ ਜਾਵੇਗੀ।
ਜੇਕਰ ਅਮਰੀਕੀ ਸੈਨੇਟ ਕੇਲੀ ਦੇ ਨਾਂ ਦੀ ਪੁਸ਼ਟੀ ਕਰ ਦਿੰਦੀ ਹੈ ਤਾਂ ਨਿੱਕੀ ਹੇਲੀ ਦੇ ਅਸਤੀਫੇ ਤੋਂ ਬਾਅਦ ਤੋਂ ਖਾਲੀ ਇਸ ਅਹੁਦੇ ‘ਤੇ ਉਨ੍ਹਾਂ ਦੀ ਨਿਯੁਕਤੀ ਕੀਤੀ ਜਾਵੇਗੀ। ਨਿਕੀ ਹੇਲੀ ਨੇ ਪਿਛਲੇ ਸਾਲ ਦੇ ਅਖੀਰ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Show More

Related Articles

Leave a Reply

Your email address will not be published. Required fields are marked *

Close