Sports

ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਦੋ ਤਗਮੇ ਜਿੱਤ ਕੇ ਰਚਿਆ ਇਤਿਹਾਸ

ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬੇਲਗ੍ਰੇਡ ਵਿੱਚ ਚੱਲ ਰਹੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਵਿਸ਼ਵ ਚੈਂਪੀਅਨਸ਼ਿਪ ‘ਚ ਇਹ ਉਸਦਾ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਉਸ ਨੇ ਨੂਰ ਸੁਲਤਾਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਵਿਨੇਸ਼ ਵਿਸ਼ਵ ਚੈਂਪੀਅਨਸ਼ਿਪ ਦੇ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ ਹੈ। ਉਸਨੇ 53 ਕਿਲੋਗ੍ਰਾਮ ਫ੍ਰੀਸਟਾਈਲ ਮੁਕਾਬਲੇ ਵਿੱਚ ਸਵੀਡਨ ਦੀ ਜੋਨਾ ਮਾਲਮਗ੍ਰੇਨ ਨੂੰ 8-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਵਿਨੇਸ਼ ਨੇ ਮੰਗਲਵਾਰ ਨੂੰ ਆਪਣੇ ਪਹਿਲੇ ਮੁਕਾਬਲੇ ਵਿੱਚ 2022 ਏਸ਼ਿਆਈ ਚੈਂਪੀਅਨਸ਼ਿਪ ਦੀ ਚਾਂਦੀ ਦਾ ਤਗ਼ਮਾ ਜੇਤੂ ਮੰਗੋਲੀਆ ਦੀ ਖੁਲਾਨ ਬਾਤਖੁਯਾਗ ਤੋਂ ਹਾਰਨ ਤੋਂ ਬਾਅਦ ਰੇਪੇਚੇਜ ਰਾਊਂਡ ਰਾਹੀਂ ਕਾਂਸੀ ਦੇ ਪਲੇਅ-ਆਫ਼ ਵਿੱਚ ਥਾਂ ਬਣਾਈ ਸੀ। ਬੈਟਕੁਯਾਗ ਦੇ ਫਾਈਨਲ ‘ਚ ਪਹੁੰਚਣ ਤੋਂ ਬਾਅਦ ਵਿਨੇਸ਼ ਨੂੰ ਰੇਪੇਚੇਜ ਰਾਊਂਡ ‘ਚ ਮੌਕਾ ਮਿਲਿਆ।

Show More

Related Articles

Leave a Reply

Your email address will not be published. Required fields are marked *

Close