National

ਕਾਂਗਰਸੀ ਸੰਸਦ ਬਿੱਟੂ, ਔਜਲਾ ਅਤੇ ਗਿੱਲ ਨੇ ਖੇਤੀ ਕਾਨੂੰਨ ਖਿਲਾਫ ਕਾਲੇ ਚੌਲੇ ਪਾ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਸੰਸਦ ਵਿੱਚ ਅੱਜ ਕੇਂਦਰੀ ਬਜਟ ਪੇਸ਼ ਕੀਤੇ ਜਾਣ ਮੌਕੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਗਿੱਲ ਤੇ ਰਵਨੀਤ ਸਿੰਘ ਬਿੱਟੂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਜੋਂ ਕਾਲੇ ਚੋਲੇ ਪਾ ਕੇ ਪਹੁੰਚੇ। ਚੋਲਿਆਂ ਉਪਰ ਕਿਸਾਨ ਪੱਖੀ ਕਈ ਨਾਅਰੇ ਲਿਖੇ ਹੋਏ ਸਨ, ਜੋ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਨੂੰ ਦਰਸਾ ਰਹੇ ਸਨ। ਪਿਛਲੇ ਦੋ ਮਹੀਨਿਆਂ ਤੋਂ ਇਥੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਇਨ੍ਹਾਂ ਤਿੰਨਾਂ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ‘ਕਿਸਾਨ ਵਿਰੋਧੀ’ ਹੈ ਤੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਹੀ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਗਿੱਲ ਨੇ ਦੱਸਿਆ, “ਅਸੀਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਏਕਤਾ ਵਜੋਂ ਤੇ ਇਸ ਸਰਕਾਰ ਦੇ ‘ਕਿਸਾਨ ਵਿਰੋਧੀ’ ਰਵੱਈਏ ਦੇ ਵਿਰੋਧ ਵਿੱਚ ਕਾਲੇ ਕੱਪੜੇ ਪਾਏ ਹਨ। ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।’ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਜਟ ਪੇਸ਼ ਕਰਨਾ ਇਕ ਸੰਵਿਧਾਨਕ ਕਾਰਜ ਸੀ, ਇਸ ਲਈ ਜਦੋਂ ਵਿੱਤ ਮੰਤਰੀ ਨੇ 2021-22 ਲਈ ਕੇਂਦਰੀ ਬਜਟ ਪੇਸ਼ ਕੀਤਾ, ਉਨ੍ਹਾਂ ਨੇ ਕੋਈ ਗੜਬੜ ਨਹੀਂ ਕੀਤੀ। ਕਾਂਗਰਸ ਦੇ ਤਿੰਨੋਂ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਅੰਦਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਤੇ ਆਪਣੇ ਵਿਰੋਧ ਬਾਰੇ ਦੱਸਿਆ।

Show More

Related Articles

Leave a Reply

Your email address will not be published. Required fields are marked *

Close