CanadaInternational

ਕੈਨੇਡਾ ਮਗਰੋਂ ਅਮਰੀਕਾ ਨੇ ਵੀ ਲਾਜ਼ਮੀ ਕੀਤੀ ਕੋਰੋਨਾ ਦੀ ਨੈਗੇਟਿਵ ਰਿਪੋਰਟ

ਵਾਸ਼ਿੰਗਟਨ-  ਕੋਵਿਡ-19 ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦਿਆਂ ਕੈਨੇਡਾ ਮਗਰੋਂ ਹੁਣ ਅਮਰੀਕਾ ਨੇ ਵੀ ਯਾਤਰੀਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਹੈ। ਅਮਰੀਕਾ ਦਾ ਜਹਾਜ਼ ਚੜ੍ਹਨ ਤੋਂ ਪਹਿਲਾਂ ਹੁਣ ਹਰੇਕ ਯਾਤਰੀ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਅਮਰੀਕਾ ਵੱਲੋਂ ਹਵਾਈ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੋਰੋਨਾ ਦੀ ਨੈਗੇਟਿਵ ਰਿਪੋਰਟ ਵੀ ਜ਼ਰੂਰੀ ਕਰ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਅਮਰੀਕਾ ਲਈ ਉਡਾਣ ਭਰਨ ਵਾਲੇ ਯਾਤਰੀ ਨੂੰ ਘੱਟ ਤੋਂ ਘੱਟ ਤਿੰਨ ਦਿਨ ਪਹਿਲਾਂ ਦੀ ਕੋਵਿਡ-19 ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਇਸ ਤੋਂ ਬਾਅਦ ਹੀ ਉਹ ਯਾਤਰੀ ਅਮਰੀਕਾ ਦੀ ਯਾਤਰਾ ਕਰ ਸਕੇਗਾ। ਇਹ ਹੁਕਮ ਵਿਦੇਸ਼ੀ ਤੇ ਅਮਰੀਕੀ ਨਾਗਰਿਕਾਂ ਦੋਵਾਂ ’ਤੇ ਲਾਗੂ ਹੋਣਗੇ।
ਯੂਐਸ ਡਿਪਾਰਟਮੈਂਟ ਆਫ਼ ਸਟੇਟ ਐਂਡ ਯੂਐਸ ਸੈਂਟਰਸ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਨੇ ਕਿਹਾ ਹੈ ਕਿ 2 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਯਾਤਰੀਆਂ ਨੂੰ ਹੁਣ ਅਮਰੀਕਾ ਆਉਣ ਤੋਂ ਪਹਿਲਾਂ ਕੋਵਿਡ-19 ਦੇ ਪ੍ਰੀਖਣ ਦੀ ਨੈਗੇਟਿਵ ਰਿਪੋਰਟ ਜ਼ਰੂਰ ਦਿਖਾਉਣੀ ਪਏਗੀ। ਇਹ ਨਿਯਮ 26 ਜਨਵਰੀ ਤੋਂ ਲਾਗੂ ਹੋ ਗਏ ਹਨ।
ਇਸ ਤੋਂ ਇਲਾਵਾ ਜੇਕਰ ਕਿਸੇ ਯਾਤਰੀ ਨੂੰ ਪਹਿਲਾਂ ਕੋਰੋਨਾ ਹੋਇਆ ਸੀ ਤੇ ਹੁਣ ਉਹ ਠੀਕ ਹੈ ਤਾਂ ਉਸ ਨੂੰ ਜਨਤਕ ਸਿਹਤ ਅਧਿਕਾਰੀ ਤੋਂ ਆਪਣੇ ਸਿਹਤਮੰਦ ਹੋਣ ਦਾ ਸਰਟੀਫਿਕੇਟ ਬਣਵਾ ਕੇ ਦਿਖਾਉਣਾ ਹੋਵੇਗਾ। ਉਡਾਣ ਭਰਨ ਤੋਂ ਪਹਿਲਾਂ ਏਅਰਲਾਈਨ ਯਾਤਰੀਆਂ ਨੂੰ ਇਹ ਪੁਸ਼ਟੀ ਕਰਨ ਦੀ ਵੀ ਲੋੜ ਹੋਵੇਗੀ ਕਿ ਉਹ ਜਿਹੜੀ ਜਾਣਕਾਰੀ ਪੇਸ਼ ਕਰਦੇ ਹਨ, ਉਹ ਬਿਲਕੁਲ ਸਹੀ ਹੈ।

Show More

Related Articles

Leave a Reply

Your email address will not be published. Required fields are marked *

Close