National

ਨਿਰਭਯਾ ਕੇਸ: ਪੀੜਤ ਲੜਕੀ ਦੇ ਮਾਪੇ ਅਦਾਲਤ ਪਹੁੰਚੇ, ਨਵਾਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ

ਪੀੜਤਾ ਦੇ ਮਾਪਿਆਂ ਅਤੇ ਦਿੱਲੀ ਸਰਕਾਰ ਨੇ ਨਿਰਭਯਾ ਸਮੂਹਿਕ ਜ਼ਬਰ ਜਨਾਹ ਅਤੇ ਕਤਲ ਕੇਸ ਵਿੱਚ ਚਾਰ ਦੋਸ਼ੀਆਂ ਖ਼ਿਲਾਫ਼ ਨਵਾਂ ਮੌਤ ਦਾ ਵਾਰੰਟ ਜਾਰੀ ਕਰਨ ਲਈ ਹੇਠਲੀ ਅਦਾਲਤ ਦਾ ਰੁਖ਼ ਕੀਤਾ ਹੈ। ਅਦਾਲਤ ਨੇ ਇਸ ਕੇਸ ਵਿੱਚ ਦੋਸ਼ੀਆਂ ਵਿਰੁਧ ਨੋਟਿਸ ਵੀ ਜਾਰੀ ਕੀਤੇ ਹਨ ਅਤੇ ਬੁੱਧਵਾਰ ਨੂੰ ਇਸ ਕੇਸ ਦੀ ਸੁਣਵਾਈ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 7 ਫਰਵਰੀ ਨੂੰ ਹੇਠਲੀ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਵਿੱਚ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੀਂ ਤਰੀਕ ਦੀ ਮੰਗ ਕੀਤੀ ਗਈ ਸੀ। ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ 4 ਫਰਵਰੀ ਨੂੰ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਨੋਟ ਕੀਤਾ ਜੋ ਚਾਰ ਦੋਸ਼ੀਆਂ ਨੂੰ ਇਕ ਹਫ਼ਤੇ ਦੇ ਅੰਦਰ ਕਾਨੂੰਨੀ ਉਪਚਾਰਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੰਦੀ ਹੈ।

ਅਦਾਲਤ ਨੇ ਕਿਹਾ ਕਿ ਜਦੋਂ ਕਾਨੂੰਨ ਦੋਸ਼ੀਆਂ ਨੂੰ ਬਚਣ ਦੀ ਆਗਿਆ ਦਿੰਦਾ ਹੈ, ਤਾਂ ਉਨ੍ਹਾਂ ਨੂੰ ਫਾਂਸੀ ਦੇਣਾ ਪਾਪ ਹੈ। ਅਦਾਲਤ ਨੇ ਕਿਹਾ ਸੀ ਮੈਂ ਦੋਸ਼ੀਆਂ ਦੀ ਅਪੀਲ ਨਾਲ ਸਹਿਮਤ ਹਾਂ ਕਿ ਮੌਤ ਦੀ ਵਾਰੰਟ ਸਿਰਫ਼ ਸ਼ੱਕ ਅਤੇ ਅਟਕਲਾਂ ਦੇ ਆਧਾਰ ‘ਤੇ ਤਾਮਿਲ ਨਹੀਂ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ। ਹੁਣ ਵੀ ਜ਼ਰੂਰੀ ਹੋਵੇ ਤਾਂ ਸਰਕਾਰ ਅਰਜ਼ੀ ਦੇਣ ਲਈ ਆਜ਼ਾਦ ਹੈ।

ਨਿਰਭਯਾ ਮਾਮਲੇ ‘ਚ ਚਾਰ ਦੋਸ਼ੀਆਂ ਨੂੰ ਨੋਟਿਸ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਿਰਭਯਾ ਕਾਂਡ ਦੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਦਿਆਂ ਕੇਂਦਰ ਦੀ ਅਪੀਲ ‘ਤੇ ਜਵਾਬ ਮੰਗੇ ਹਨ। ਕੇਂਦਰ ਨੇ ਮੁਕੇਸ਼ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੇ ਨੂੰ ਫਾਂਸੀ ਦੇ ਵਿਰੁੱਧ ਦਾਇਰ ਕੀਤੀ ਆਪਣੀ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close