Punjab

ਪੰਜਾਬ ‘ਚ ਕਰਫਿਊ 14 ਅਪ੍ਰੈਲ ਤੱਕ ਵਧਿਆ

ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਦੇ ਵੱਧਦੇ ਕਹਿਰ ਤੋਂ ਬਾਅਦ ਨਵਾਂ ਫੈਸਲਾ ਲੈਂਦਿਆਂ ਸੂਬੇ ਵਿੱਚ ਲੱਗੇ ਕਰਫਿਊ ਨੂੰ ਵੀ 14 ਅਪਰੈਲ ਤੱਕ ਵਧਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਹੱਦਾਂ ਸੀਲ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਮੁੱਖ ਮੰਤਰੀ ਨੇ ਕੋਵਿਡ ਖਿਲਾਫ ਸੰਘਰਸ਼ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਪੰਜਾਬ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਨੂੰ ਵਿਸ਼ੇਸ਼ ਬੀਮਾ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੀ ਇਸ ਮੰਗ ਨੂੰ ਕੇਂਦਰ ਵੱਲੋਂ ਨਹੀਂ ਪੂਰਾ ਕੀਤਾ ਜਾਂਦਾ ਤਾਂ ਭਾਰਤ ਸਰਕਾਰ ਵੱਲੋਂ ਸਿਹਤ ਕਾਮਿਆਂ ਲਈ ਐਲਾਨੀ ਸਕੀਮ ਦੀ ਤਰਜ਼ ‘ਤੇ ਪੁਲਿਸ ਤੇ ਸੈਨੀਟੇਸ਼ਨ ਮੁਲਾਜ਼ਮਾਂ ਦਾ ਵਿਸ਼ੇਸ਼ ਬੀਮਾ ਕੀਤਾ ਜਾਵੇਗਾ। ਕੋਵਿਡ-19 ਸੰਕਟ ਅਤੇ ਕਰਫਿਊ ਦੀਆਂ ਬੰਦਸ਼ਾਂ ਦੇ ਚੱਲਦਿਆਂ ਮੌਜੂਦਾ ਸਥਿਤੀ ਉਤੇ ਵਿਚਾਰ ਅਤੇ ਨਿਰੀਖਣ ਕਰਨ ਵਾਸਤੇ ਵੀਡਿਓ ਕਾਨਫਰਸਿੰਗ ਦੌਰਾਨ ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਫੈਲਣ ਦੀ ਰੋਕਥਾਮ ਲਈ ਆਪਣੀਆਂ ਕੋਸ਼ਿਸ਼ ਤੇਜ਼ ਕਰਨ ਲਈ ਕਿਹਾ ਅਤੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਵਸਤਾਂ ਤੇ ਸੇਵਾਵਾਂ ਦੀ ਸਪਲਾਈ ਨਿਰਵਿਘਨ ਜਾਰੀ ਰਹੇ। ਉਨ੍ਹਾਂ ਨਾਲ ਹੀ ਕਰਫਿਊ ਨੂੰ ਸੂਬੇ ਅਤੇ ਖਾਸ ਕਰ ਕੇ ਪਿੰਡਾਂ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਵੀ ਆਦੇਸ਼ ਦਿੱਤੇ ਜਿੱਥੋਂ ਹਾਲੇ ਵੀ ਲੋਕਾਂ ਦੇ ਇਕੱਠੇ ਹੋਣ ਦੀਆਂ ਲਗਾਤਾਰ ਰਿਪੋਰਟਾਂ ਆ ਰਹੀਆਂ ਹਨ।

Show More

Related Articles

Leave a Reply

Your email address will not be published. Required fields are marked *

Close