Punjab

ਮੋਦੀ ਸਾਡੇ ਨਾਲ ਗੱਲਬਾਤ ਕਰੇ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇਂ ਨਹੀਂ ਤਾਂ ਅਸੀਂ ਆਪਣੀ ਲੜਾਈ ਜਾਰੀ ਰਖਾਂਗੇ : ਕਿਸਾਨ ਜਥੇਬੰਦੀਆਂ

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅਡੋਲ ਕਿਸਾਨਾਂ ਦਾ ਅੰਦੋਲਨ ਅੱਜ 23 ਵੇਂ ਦਿਨ ਵੀ ਜਾਰੀ ਹੈ। ਦਿੱਲੀ ਦੀ ਸਰਹੱਦ ‘ਤੇ ਸ਼ਾਂਤੀਪੂਰਵਕ ਕਿਸਾਨ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਨ੍ਹਾਂ ਕਾਨੂੰਨਾਂ ਨੂੰ ਜਲਦੀ ਤੋਂ ਜਲਦ ਰੱਦ ਕੀਤਾ ਜਾਵੇ। ਸਿੰਘੂ ਸਰਹੱਦ ‘ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਗੱਲਬਾਤ ਲਈ ਬੁਲਾਉਂਦੀ ਹੈ ਤਾਂ ਅਸੀਂ ਜਾਵਾਂਗੇ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸ਼ਾਂਤੀ ਨਾਲ ਬੈਠੋ, ਅਸੀਂ ਇਥੇ ਸ਼ਾਂਤੀ ਨਾਲ ਹੀ ਬੈਠੇ ਹਾਂ। ਕਿਸਾਨ ਗੱਲਬਾਤ ਕਰਨ ਲਈ ਤਿਆਰ ਹਨ ਪਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਾਨੂੰਨ ਵਾਪਸ ਨਹੀਂ ਲਏ ਜਾਣਗੇ ਹਾਂ ਕੁਝ ਹੱਦ ਤੱਕ ਸੋਧਾਂ ਜ਼ਰੂਰ ਕੀਤੀਆਂ ਜਾ ਸਕਦੀਆਂ ਹਨ।

Show More

Related Articles

Leave a Reply

Your email address will not be published. Required fields are marked *

Close